ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਨੇਡੀਅਨ ਯੂਨੀਵਰਸਿਟੀ ਨਾਲ ਸਮਝੌਤਾ
ਚੰਡੀਗੜ : ਪੰਜਾਬ ਦੀ ਨੌਜਵਾਨ ਪੀੜੀ ਦੇ ਸੁਨਹਿਰੀ ਭਵਿੱਖ ਲਈ ਸੂਬਾ ਸਰਕਾਰ ਨੇ ਨਿਵੇਕਲੀ ਪਹਿਲਕਦਮੀ ਕੀਤੀ ਹੈ। ਅੱਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਥਾਮਸਨ ਰੀਵਰਜ਼ ਯੂਨੀਵਰਸਿਟੀ, ਕਨੇਡਾ ਵਿਚਾਲੇ ਇੱਕ ਅਹਿਮ ਸਮਝੌਤੇ ‘ਤੇ ਦਸਤਖ਼ਤ ਕੀਤੇ ਗਏ। ਇਸ ਸਮਝੌਤੇ ਤਹਿਤ ਵਿਦਿਆਰਥੀ ਪਹਿਲੇ ਦੋ ਸਾਲ ਪੰਜਾਬ ‘ਚ ਆਪਣੀ ਪੜ•ਾਈ ਕਰਨਗੇ ਅਤੇ ਉਸ ਮਗਰੋਂ ਅਗਲੇ ਦੋ ਸਾਲ ਦੀ ਪੜਾਈ ਕਨੇਡਾ ਵਿੱਚ ਹੋਵੇਗਾ। ਕੋਰਸ ਮੁਕੰਮਲ ਕਰਨ ਮਗਰੋਂ ਵਿਦਿਆਰਥੀਆਂ ਨੂੰ ਕਨੇਡਾ ਦਾ ਤਿੰਨ ਸਾਲ ਦਾ ਵਰਕ ਪਰਮਿਟ ਮਿਲੇਗਾ। ਇਸ ਪ੍ਰੋਗਰਾਮ ਅਧੀਨ ਬੀ.ਸੀ.ਏ-ਆਈ.ਟੀ ਤੇ ਕੰਪਿਊਟਰ ਸਾਇੰਸ, ਬੀ.ਟੈਕ, ਬੀ.ਸੀ.ਐਸ. (ਬੈਚੂਲਰ ਇੰਨ ਕੰਪਿਊਟਰ ਸਾਇੰਸ) ਅਤੇ ਹੋਰ ਕੋਰਸਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਸਮਝੌਤੇ ‘ਤੇ ਤਕਨੀਕੀ ਯੂਨੀਵਰਸਿਟੀ ਵਲੋਂ ਰਜਿਸਟਰਾਰ ਡਾ. ਜਸਬੀਰ ਸਿੰਘ ਹੁੰਦਲ ਅਤੇ ਥਾਮਸਨ ਯੂਨੀਵਰਸਿਟੀ ਵਲੋਂ ਪ੍ਰੋਵੋਸਟ ਤੇ ਵਾਈਸ ਪ੍ਰੈਜ਼ੀਡੈਂਟ ਅਕੈਡਮਿਕ ਡਾ. ਕ੍ਰਿਸਟੀਨ ਐਲ. ਬੋਵਿਸ-ਨੋਸਿਨ ਨੇ ਦਸਤਖ਼ਤ ਕੀਤੇ। ਸਮਝੌਤੇ ‘ਤੇ ਦਸਤਖ਼ਤ ਹੋਣ ਮਗਰੋਂ ਸ. ਚੰਨੀ ਨੇ ਕਿਹਾ ਕਿ ਸੂਬੇ ਦੀ ਨੌਜਵਾਨ ਪੀੜੀ ਲਈ ਇਹ ਭÎਵਿੱਖ ਬਣਾਉਣ ਦਾ ਸੁਨਹਿਰੀ ਮੌਕਾ ਹੈ। ਇਸ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।
ਇਸ ਮੌਕੇ ਸ੍ਰੀਮਤੀ ਭਾਵਨਾ ਗਰਗ, ਸਕੱਤਰ, ਰੋਜ਼ਗਾਰ ਉੱਤਪਤੀ ਤੇ ਸਿਖਲਾਈ ਵਿਭਾਗ, ਸ੍ਰੀ ਪੁਨੀਤ ਗੋਇਲ, ਵਿਸ਼ੇਸ਼ ਸਕੱਤਰ, ਰੋਜ਼ਗਾਰ ਉੱਤਪਤੀ ਤੇ ਸਿਖਲਾਈ ਵਿਭਾਗ, ਸ੍ਰੀ ਡੀ.ਪੀ.ਐਸ. ਖਰਬੰਦਾ, ਡਾਇਰੈਕਟਰ, ਰੋਜ਼ਗਾਰ ਉੱਤਪਤੀ ਤੇ ਸਿਖਲਾਈ ਵਿਭਾਗ, ਸ੍ਰੀ ਪ੍ਰਵੀਨ ਥਿੰਦ, ਡਾਇਰੈਕਟਰ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਾਜ਼ਰ ਸਨ।