ਕਿਹਾ ਕਿ ਡੀਜੀਪੀ ਵੱਲੋਂ ਸ਼ਾਨਦਾਰ ਸੇਵਾਵਾਂ ਬਦਲੇ ਪ੍ਰਸੰਸਾ ਪੱਤਰ ਹਾਸਿਲ ਕਰਨ ਵਾਲੇ ਐਸਐਚਓ ਦਾ ਕਾਂਗਰਸ ਸਰਕਾਰ ਵੱਲੋਂ ਭੰਡੀ-ਪ੍ਰਚਾਰ ਕੀਤਾ ਜਾ ਰਿਹਾ ਹੈ
ਚੰਡੀਗੜ :ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਨੂੰ ਸ਼ਾਹਕੋਟ ਅਸੰਬਲੀ ਹਲਕੇ ਵਿਚ ਤਾਇਨਾਤ ਸਾਰੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਜਾਨ ਅਤੇ ਆਜ਼ਾਦੀ ਦੀ ਰਾਖੀ ਕਰਨ ਲਈ ਕਿਹਾ ਹੈ। ਪਾਰਟੀ ਨੇ ਕਿਹਾ ਹੈ ਕਿ ਡੀਜੀਪੀ ਵੱਲੋਂ ਸ਼ਾਨਦਾਰ ਸੇਵਾਵਾਂ ਬਦਲੇ ਪ੍ਰਸੰਸਾ ਪੱਤਰ ਹਾਸਿਲ ਕਰਨ ਵਾਲੇ ਐਸਐਚਓ ਵਿਰੁੱਧਜਿਸ ਤਰਾਂਕਾਂਗਰਸ ਸਰਕਾਰ ਵੱਲੋਂ ਭੰਡੀ ਪ੍ਰਚਾਰ ਕੀਤਾ ਗਿਆ ਹੈ, ਉਸ ਨੇ ਸਾਰੀ ਸਰਕਾਰੀ ਮਸ਼ੀਨਰੀ ਦਾ ਮਨੋਬਲ ਥੱਲੇ ਸੁੱਟ ਦਿੱਤਾ ਹੈ ਅਤੇ ਇੱਕ ਆਜ਼ਾਦ ਅਤੇ ਨਿਰਪੱਖ ਜ਼ਿਮਨੀ ਚੋਣ ਦੀਆਂ ਸਾਰੀਆਂ ਉਮੀਦਾਂ ਨੂੰ ਢਹਿ ਢੇਰੀ ਕਰ ਦਿੱਤਾ ਹੈ।
ਇੱਥੇ ਚੋਣ ਕਮਿਸ਼ਨ ਨੂੰ ਦਿੱਤੇ ਇੱਕ ਮੰਗ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਮਹਿਤਪੁਰ ਦੇ ਐਸਐਚਓ ਪਰਮਿੰਦਰ ਬਾਜਵਾ ਨਾਲ ਕੀਤੇ ਭੈੜੇ ਵਿਵਹਾਰ ਨੇ ਸ਼ਾਹਕੋਟ ਵਿਚ ਸਾਰੀ ਪੁਲਿਸ ਅਤੇ ਸਿਵਲ ਮਸ਼ੀਨਰੀ ਦਾ ਹੌਂਸਲਾ ਤੋੜ ਦਿੱਤਾ ਹੈ। ਇਸ ਲਈ ਜਦੋ ਤਕਚੋਣ ਕਮਿਸ਼ਨ ਦੁਆਰਾ ਇਸ ਸੰਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ, ਇਸ ਹਲਕੇ ਵਿਚ ਆਜ਼ਾਦ ਅਤੇ ਨਿਰਪੱਖ ਚੋਣਾਂ ਹੋਣੀਆਂ ਸੰਭਵ ਨਹੀਂ ਹਨ। ਮੰਗ-ਪੱਤਰ ਵਿਚ ਇਹ ਵੀ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਸਾਰੇ ਅਧਿਕਾਰੀਆਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਉਹਨਾਂ ਨੇ ਪਾਰਟੀ ਦੇ ਖ਼ਿਲਾਫ ਕੋਈ ਕਾਰਵਾਈ ਕਰਨ ਦੀ ਕੋਸ਼ਿਸ਼ਕੀਤੀ ਤਾਂ ਉਹਨਾਂ ਦਾ ਹਸ਼ਰ ਵੀ ਮਹਿਤਪੁਰ ਦੇ ਐਸਐਚਓ ਵਰਗਾ ਹੀ ਹੋਵੇਗਾ। ਉਹਨਾਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਨੇ ਸ਼ਾਹਕੋਟ ਵਿਚ ਇਹਨਾਂ ਸਾਰੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਦਮ ਨਾ ਚੁੱਕਿਆ ਤਾਂ ਸਮੁੱਚੀ ਚੋਣ ਪ੍ਰਕਿਰਿਆ ਮਹਿਜ਼ ਇੱਕ ਦਿਖਾਵਾ ਬਣ ਕੇ ਰਹਿ ਜਾਵੇਗੀ।
ਮੰਗ ਪੱਤਰ ਵਿਚ ਇਹ ਗੱਲ ਵੀ ਚੋਣ ਕਮਿਸ਼ਨ ਦੇ ਧਿਆਨ ਵਿਚ ਲਿਆਂਦੀ ਗਈ ਕਿ ਕਾਂਗਰਸ ਪਾਰਟੀ ਨੇ ਸ਼ਾਹਕੋਟ ਵਿਚ ਅੱਤ ਮਚਾ ਰੱਖੀ ਹੈ, ਜਿਸ ਬਾਰੇ ਮੀਡੀਆ ਨੇ ਵੀ ਕਾਫੀ ਰਿਪੋਰਟਾਂ ਛਾਪੀਆਂ ਹਨ। ਮੰਗ ਪੱਤਰ ਵਿਚ ਦੱਸਿਆ ਕਿ ਚੋਣ ਕਮਿਸ਼ਨ ਨੇ ਸੂਬਾ ਸਰਕਾਰ ਕੋਲੋਂ ਮਹਿਤਪੁਰ ਵਿਚ ਐਸਐਸਓ ਲਗਾਉਣ ਵਾਸਤੇ ਅਧਿਕਾਰੀਆਂਦਾ ਇੱਕ ਪੈਨਲ ਮੰਗਿਆ ਸੀ, ਜਿਸ ਮਗਰੋਂ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਨੂੰ ਇਹ ਡਿਊਟੀ ਸੌਂਪੀ ਗਈ ਸੀ। ਇਸ ਅਧਿਕਾਰੀ ਨੂੰ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਵੱਲੋਂ ਕੀਤੀ ਗੈਰ-ਕਾਨੂੰਨੀ ਮਾਈਨਿੰਗ ਸੰਬੰਧੀ ਇੱਕ ਸ਼ਿਕਾਇਤ ਮਿਲੀ ਸੀ। ਐਸਐਚਓ ਪਰਮਿੰਦਰ ਬਾਜਵਾ ਨੇ ਕਾਂਗਰਸੀ ਆਗੂ ਖ਼ਿਲਾਫ ਸਬੂਤਾਂ ਵਾਲੀਵੀਡਿਓ ਸਮੇਤ ਸਾਰੇ ਠੋਸ ਤੱਥਾਂ ਨੂੰ ਚੰਗੀ ਤਰ•ਾਂ ਜਾਂਚਣ ਮਗਰੋਂ ਕੇਸ ਦਰਜ ਕੀਤਾ ਸੀ।
ਡਾਕਟਰ ਚੀਮਾ ਨੇ ਕਿਹਾ ਕਿ ਲਾਡੀ ਖਿਲਾਫ 4 ਮਈ ਨੂੰ ਠੋਸ ਤੱਥਾਂ ਦੇ ਆਧਾਰ ਉੱਤੇ ਕੇਸ ਦਰਜ ਕੀਤਾ ਹੋਣ ਦੇ ਬਾਵਜੂਦ ਸਮੁੱਚੀ ਸਰਕਾਰੀ ਮਸ਼ੀਨਰੀ ਪੁਲਿਸ ਅਧਿਕਾਰੀ ਦੇ ਖ਼ਿਲਾਫ ਹੋ ਗਈ ਅਤੇ ਉਸ ਉੱਤੇ ਫੈਸਲਾ ਬਦਲਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ। ਉਹਨਾਂ ਕਿਹਾ ਕਿ ਲਾਡੀ ਖ਼ਿਲਾਫ ਇੱਕ ਗੈਰ-ਜ਼ਮਾਨਤੀ ਧਾਰਾ ਵਾਲਾਪਰਚਾ ਦਰਜ ਹੋਣ ਦੇ ਬਾਵਜੂਦ ਇਹ ਸਭ ਕੀਤਾ ਗਿਆ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੁਲਿਸ ਅਧਿਕਾਰੀ ਨੂੰ ਮਾਨਸਿਕ ਤੌਰ ਤੇ ਅਸਥਿਰ ਕਰਾਰ ਦਿੰਦਿਆਂ ਉਸ ਖਿਲਾਫ ਭੰਡੀ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ।
ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਇਸ ਪੁਲਿਸ ਅਧਿਕਾਰੀ ਦੀ ਜਾਨ ਅਤੇ ਆਜ਼ਾਦੀ ਦੀ ਰਾਖੀ ਵਾਸਤੇ ਹਦਾਇਤਾਂ ਜਾਰੀ ਕਰਨ ਦੀ ਬੇਨਤੀ ਕੀਤੀ। ਪਾਰਟੀ ਨੇ ਕਿਹਾ ਕਿ ਐਸਐਚਓ ਪਰਮਿੰਦਰ ਬਾਜਵਾ ਨੂੰ ਜਲੰਧਰ ਪੁਲਿਸ ਵੱਲੋਂ ਡੀਜੀਪੀ ਸਨਮਾਨ ਪੱਤਰ ਦੀ ਸਿਫਾਰਿਸ਼ ਕੀਤੀ ਗਈ ਸੀ, ਜੋ ਕਿ ਇਸ ਸਾਲ 22 ਜਨਵਰੀ ਨੂੰ ਸ਼ਾਨਦਾਰ ਪੁਲਿਸਸੇਵਾਵਾਂ ਬਦਲੇ ਦਿੱਤਾ ਗਿਆ ਸੀ। ਜਿਹੜਾ ਪੁਲਿਸ ਅਧਿਕਾਰੀ ਲੋਕਾਂ ਦੀ ਸੇਵਾ ਵਾਸਤੇ ਸਨਮਾਨਿਆ ਗਿਆ ਸੀ, ਉਸੇ ਨੂੰ ਕਾਂਗਰਸੀ ਉਮੀਦਵਾਰ ਖ਼ਿਲਾਫ ਪਰਚਾ ਦਰਜ ਕਰਨ ਉੱਤੇ ਦਿਮਾਗੀ ਤੌਰ ਤੇ ਅਸਥਿਰ ਕਹਿ ਕੇ ਭੰਡਿਆ ਜਾ ਰਿਹਾ ਹੈ।
ਮੰਗ-ਪੱਤਰ ਵਿਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਦੀ ਤੁਰੰਤ ਗਿਰਫਤਾਰੀ ਅਤੇ ਸ਼ਾਹਕੋਟ ਹਲਕੇ ਵਿਚ ਤਾਇਨਾਤ ਮਹਿਤਪੁਰ ਦੇ ਐਸਐਚਓ ਅਤੇ ਦੂਜੇ ਸਰਕਾਰੀ ਅਧਿਕਾਰੀਆਂ ਦੀ ਸਰਕਾਰੀ ਕਹਿਰ ਤੋਂ ਹਿਫਾਜ਼ਤ ਦੀ ਮੰਗ ਕੀਤੀ ਗਈ।