ਡਾ. ਸੁਰਜੀਤ ਪਾਤਰ ਤੇ ਲਖਵਿੰਦਰ ਜੌਹਲ ਨੇ ਵੀ ਰਾਣਾ ਰਣਬੀਰ ਨਾਲ ਦੁੱਖ ਸਾਂਝਾ ਕੀਤਾ
ਚੰਡੀਗੜ – ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ ਨਵਜੋਤ ਸਿੰਘ ਸਿੱਧੂ ਨੇ ਅਦਾਕਾਰ ਰਾਣਾ ਰਣਬੀਰ ਦੇ ਪਿਤਾ ਮਾਸਟਰ ਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 75 ਵਰਿ•ਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ, ਇਕ ਪੁੱਤਰ ਤੇ ਦੋ ਧੀਆਂ ਛੱਡ ਗਏ ਹਨ।
ਪੰਜਾਬੀ ਫਿਲਮਾਂ ਦੇ ਜਾਣੇ ਪਛਾਣੇ ਅਦਾਕਾਰ ਤੇ ਰੰਗ-ਮੰਚ ਦੀ ਉੁਘੀ ਸਖਸ਼ੀਅਤ ਰਾਣਾ ਰਣਬੀਰ ਦੇ ਪਿਤਾ ਮਾਸਟਰ ਮੋਹਨ ਸਿੰਘ ਬੀਤੀ ਰਾਤ ਅਕਾਲ ਚਲਾਣਾ ਕਰ ਗਏ ਸਨ ਜਿਨਾੰ ਦਾ ਅੰਤਿਮ ਸੰਸਕਾਰ ਉਨਾਂ ਦੇ ਜੱਦੀ ਸ਼ਹਿਰ ਧੂਰੀ ਵਿਖੇ ਭਲਕੇ 11 ਮਈ ਨੂੰ 11 ਵਜੇ ਕੀਤਾ ਜਾਵੇਗਾ।
ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ ਸਿੱਧੂ ਨੇ ਅਦਾਕਾਰ ਰਾਣਾ ਰਣਬੀਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਤੇ ਪੰਜਾਬ ਸਰਕਾਰ ਅਤੇ ਉਹ ਨਿੱਜੀ ਤੌਰ ਉਤੇ ਉਨਾਂ ਦੇ ਦੁੱਖ ਵਿੱਚ ਸ਼ਰੀਕ ਹਨ। ਉਨਾਂ ਵਿਛੜੀ ਹੋਈ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਵੀ ਕੀਤੀ।
ਇਸੇ ਦੌਰਾਨ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ ਸੁਰਜੀਤ ਪਾਤਰ ਤੇ ਜਨਰਲ ਸਕੱਤਰ ਡਾ ਲਖਵਿੰਦਰ ਜੌਹਲ ਨੇ ਰਾਣਾ ਰਣਬੀਰ ਦੇ ਪਿਤਾ ਮਾਸਟਰ ਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਰਾਣਾ ਰਣਬੀਰ ਨਾਲ ਦੁੱਖ ਸਾਂਝਾ ਕੀਤਾ।