ਐਸਐਚਓ ਦੀ ਮੁਅੱਤਲੀ ਤੋਂ ਇਲਾਵਾ ਸਾਰੇ 11 ਦੋਸ਼ੀਆਂ ਦੀ ਗਿਰਫ਼ਤਾਰੀ ਅਤੇ ਲਕਸ਼ਮੀ ਦੇ ਇੱਕ ਪਰਿਵਾਰਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ
ਚੰਡੀਗੜ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਬੱਡੀ ਖਿਡਾਰਣ ਲਕਸ਼ਮੀ ਦੇਵੀ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਜ਼ਿਲਾ ਪੁਲਿਸ ਕਾਂਗਰਸੀ ਆਗੂਆਂ ਦੇ ਇਸ਼ਾਰੇ ਉੱਤੇ ਗੁੰਡਿਆਂ ਦਾ ਪੱਖ ਪੂਰ ਰਹੀ ਹੈ, ਜਿਸ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਖ਼ਿਲਾਫ ਹਿੰਸਾ ਦੀਆਂ ਘਟਨਾਵਾਂ ਵਧ ਰਹੀਆਂ ਹਨ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੀੜਤ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵੱਲੋਂ ਗੁਰੂ ਹਰਸਹਾਇ ਵਿਖੇ ਲੜਕੀ ਦੀ ਲਾਸ਼ ਲੈ ਕੇ ਅਣਮਿੱਥੇ ਸਮੇਂ ਲਈ ਲਾਏ ਧਰਨੇ ਦੇ ਬਾਵਜੂਦ , ਫਿਰੋਜ਼ਪੁਰ ਦੀ ਪੁਲਿਸ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਦੀ ਕਠਪੁਤਲੀ ਵਾਂਗ ਵਿਵਹਾਰ ਰਹੀ ਹੈ ਅਤੇ ਦੋਸ਼ੀਆਂ ਨੂੰ ਗਿਰਫ਼ਤਾਰ ਕਰਨ ਤੋਂ ਇਨਕਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਤਰ•ਾਂ ਲੱਗਦਾ ਹੈ ਕਿ ਇਸ ਹਲਕੇ ਵਿਚ ਸਰਕਾਰ ਦੀ ਥਾਂ ਜੰਗਲ ਰਾਜ ਦਾ ਬੋਲਬਾਲਾ ਹੈ।
ਇਸ ਮਾਮਲੇ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜ਼ਿਲ•ਾ ਪੁਲਿਸ ਵੱਲੋਂ ਇਸ ਮਾਮਲੇ ਨੂੰ ਬੇਹੱਦ ਲਾਪਰਵਾਹੀ ਨਾਲ ਲਿਆ ਜਾ ਰਿਹਾ ਹੈ। ਐਸਐਸਪੀ ਪ੍ਰੀਤਮ ਸਿੰਘ ਸ਼ਰੇਆਮ ਇਹ ਕਹਿ ਰਹੇ ਹਨ ਕਿ ਜੇਕਰ ਪ੍ਰਦਰਸ਼ਨਕਾਰੀਆਂ ਆਪਣਾ ਸ਼ਾਂਤਮਈ ਧਰਨਾ ਨਾ ਚੁੱਕਿਆ ਤਾਂ ਉਹ ਡੰਡੇ ਨਾਲ ਧਰਨੇ ਵਾਲੀ ਜਗ•ਾ ਖਾਲੀ ਕਰਵਾਉਣਗੇ। ਉਹਨਾਂ ਕਿਹਾ ਕਿ ਜਿਹਨਾਂ 11 ਦੋਸ਼ੀਆਂ ਖ਼ਿਲਾਫ ਐਫਆਈਆਰ ਦਰਜ ਕੀਤੀ ਗਈ ਹੈ, ਉਹਨਾਂ ਵਿਚੋਂ 8 ਨੂੰ ਗਿਰਫ਼ਤਾਰ ਕਰਨ ਤੋਂ ਇਨਕਾਰ ਕਰਕੇ ਐਸਐਸਪੀ ਇੱਕ ਕਾਂਗਰਸੀ ਏਜੰਟ ਵਾਂਗ ਵਰਤਾਓ ਕਰ ਰਹੇ ਹਨ।ਉਹਨਾਂ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਇਸ ਕਤਲ ਕੇਸ ਦੀ ਨਿਰਪੱਖ ਜਾਂਚ ਕੀਤੇ ਜਾਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਸਿਰਫ ਨਿਆਂਇਕ ਜਾਂਚ ਹੀ ਉਸ ਨੌਜਵਾਨ ਲੜਕੀ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ ਦਿਵਾ ਸਕਦੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਗੁਰੂ ਹਰਸਹਾਇ ਦੇ ਐਸਐਚਓ ਭੁਪਿੰਦਰ ਸਿੰਘ ਦੀ ਤੁਰੰਤ ਮੁਅੱਤਲੀ ਦੀ ਮੰਗ ਕੀਤੀ, ਜਿਸ ਨੂੰ ਪਰਿਵਾਰ ਵੱਲੋਂ ਅਗਾਊਂ ਤੌਰ ਤੇ ਦੱਸਿਆ ਗਿਆ ਸੀ ਕਿ ਉਹਨਾਂ ਉੱਤੇ ਹਮਲਾ ਹੋ ਸਕਦਾ ਹੈ, ਪਰ ਇਸ ਦੇ ਬਾਵਜੂਦ ਐਸਐਚਓ ਨੇ ਕੋਈ ਕਾਰਵਾਈ ਨਹੀਂ ਸੀ ਕੀਤੀ। ਉਹਨਾਂ ਕਿਹਾ ਕਿ ਇਹ ਵੀ ਪਤਾ ਲੱਗਿਆ ਹੈ ਕਿ ਐਸਐਚਓ ਦੋਸ਼ੀਆਂ ਨਾਲ ਇੱਕ ਘੰਟਾ ਬਿਤਾਉਣ ਤੋਂ ਬਾਅਦ ਢਾਈ ਘੰਟੇ ਬਾਅਦ ਘਟਨਾ ਵਾਲੀ ਥਾਂ ਉੱਤੇ ਪਹੁੰਚਿਆ ਸੀ। ਸਰਦਾਰ ਬਾਦਲ ਨੇ ਐਫਆਰਆਈ ਵਿਚ ਦਰਜ ਨਾਵਾਂ ਵਾਲੇ ਸਾਰੇ 11 ਦੋਸ਼ੀਆਂ ਦੀ ਤੁਰੰਤ ਗਿਰਫ਼ਤਾਰੀ ਦੀ ਮੰਗ ਕੀਤੀ ਅਤੇ ਨਾਲ ਹੀ ਪਰਿਵਾਰ ਵਾਸਤੇ ਢੁੱਕਵੇਂ ਮੁਆਵਜ਼ੇ ਤੋਂ ਇਲਾਵਾ ਇੱਕ ਪਰਿਵਾਰ ਮੈਂਬਰ ਲਈ ਸਰਕਾਰੀ ਨੌਕਰੀ ਦੀ ਮੰਗ ਵੀ ਕੀਤੀ।
ਸਰਦਾਰ ਬਾਦਲ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਫਿਰੋਜ਼ਪੁਰ ਜ਼ਿਲ•ੇ ਵਿਚ ਛੋਟੇ ਅਤੇ ਸੀਮਾਂਤ ਕਿਸਾਨਾਂ ਖ਼ਿਲਾਫ ਸਿਆਸੀ ਬਦਲੇਖੋਰੀ ਅਤੇ ਅਣਮਨੁੱਖੀ ਅੱਤਿਆਚਾਰਾਂ ਦੇ ਮਾਮਲੇ ਵਾਰ ਵਾਰ ਹੋ ਰਹੇ ਹਨ, ਪਰ ਫਿਰ ਵੀ ਸਰਕਾਰ ਕਾਰਵਾਈ ਕਰਨ ਤੋਂ ਇਨਕਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸੀ ਆਗੂ ਇੰਦਰਜੀਤ ਜ਼ੀਰਾ ਨੇ 150 ਗੁੰਡਿਆਂ ਨੂੰ ਲੈ ਕੇ ਜ਼ੀਰਾ ਪੁਲਿਸ ਸਟੇਸ਼ਨ ਉੱਤੇ ਹਮਲਾ ਕਰਕੇ ਉੱਥੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਜਬਰੀ ਖਦੇੜ ਦਿੱਤਾ ਸੀ। ਇਹ ਲੋਕ ਉਸ ਨੌਜਵਾਨ ਲਈ ਇਨਸਾਫ ਦੀ ਮੰਗ ਕਰ ਰਹੇ ਸਨ, ਜਿਸ ਦੀ 2ਥ5 ਏਕੜ ਜ਼ਮੀਨ ਉੱਤੇ ਕਾਂਗਰਸੀ ਆਗੂ ਦੇ ਨਿੱਜੀ ਸਹਾਇਕ ਵੱਲੋਂ ਕਬਜ਼ਾ ਕਰ ਲੈਣ ਮਗਰੋਂ ਉਹ ਨੌਜਵਾਨ ਖੁਦਕੁਸ਼ੀ ਕਰ ਗਿਆ ਸੀ। ਉਹਨਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਨੌਜਵਾਨ ਬੱਚੇ ਧੱਕੇਸ਼ਾਹੀਆਂ ਖ਼ਿਲਾਫ ਲੜਦੇ ਹੋਏ ਆਪਣੀਆਂ ਜਾਨਾਂ ਦੇ ਰਹੇ ਹਨ। ਉਹਨਾਂ ਕਿਹਾ ਕਿ ਲਕਸ਼ਮੀ ਆਪਣੀਆਂ ਪ੍ਰਾਪਤੀਆਂ ਨਾਲ ਸੂਬੇ ਦਾ ਸਿਰ ਉੱਚਾ ਕਰ ਸਕਦੀ ਸੀ, ਪਰ ਕਾਂਗਰਸ ਸਰਕਾਰ ਦੁਆਰਾ ਫੈਲਾਈ ਗੁੰਡਾਗਰਦੀ ਦੀ ਕੀਮਤ ਉਸ ਨੂੰ ਆਪਣੀ ਜਾਨ ਦੇ ਕੇ ਤਾਰਨੀ ਪਈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸੀ ਗੁੰਡਿਆਂ ਨੇ ਗੁਰੂ ਹਰਸਹਾਇ ਹਲਕੇ ਵਿਚ ਪੈਂਦੇ ਪਿੰਡ ਫਤਿਹਗੜ• ਗੇੜੀ ਵਿਚ ਲਕਸ਼ਮੀ ਦੇ ਪਰਿਵਾਰ ਉੱਤੇ ਅੰਨੇ•ਵਾਹ ਗੋਲੀਬਾਰੀ ਕਰਕੇ ਇੱਕ ਉੱਭਰਦੀ ਕਬੱਡੀ ਖਿਡਾਰਣ ਦੀ ਜਾਨ ਲੈ ਲਈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਥਾਪੜੇ ਵਾਲੇ ਇੱਕ ਗਰੁੱਪ ਨੇ ਲਕਸ਼ਮੀ ਦੇ ਪਿਤਾ ਸੁਰਜੀਤ ਅਤੇ ਉਹਨਾਂ ਦੇ ਪਰਿਵਾਰ ਜਬਰੀ ਘਰ ਖਾਲੀ ਕਰਵਾ ਕੇ ਜ਼ਮੀਨ ਉੱਤੇ ਕਬਜ਼ਾ ਲੈਣ ਵਾਸਤੇ ਉਹਨਾਂ ਉੱਤੇ ਕਾਤਲਾਨਾ ਹਮਲਾ ਕੀਤਾ ਸੀ।