ਰਾਏਪੁਰ— ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਮਾਓਵਾਦੀ ਗਰੀਬਾਂ, ਪੱਛੜੇ ਵਰਗਾਂ ਅਤੇ ਆਦਿਵਾਸੀਆਂ ਦੇ ਸਭ ਤੋਂ ਵੱਡੇ ਦੁਸ਼ਮਣ ਹਨ। ਸ਼ਨੀਵਾਰ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਦੰਤੇਵਾੜਾ ਜ਼ਿਲੇ ‘ਚ ਸੂਬਾਈ ਸਰਕਾਰ ਦੀ ਵਿਕਾਸ ਯਾਤਰਾ ਸ਼ੁਰੂ ਕਰਦਿਆਂ ਰਾਜਨਾਥ ਨੇ ਕਿਹਾ ਕਿ ਮਾਓਵਾਦੀ ਸਥਾਨਕ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਸੀਂ ਫੈਸਲਾ ਕੀਤਾ ਹੈ ਕਿ ਭਾਵੇਂ ਕਿੰਨੀਆਂ ਵੀ ਰੁਕਾਵਟਾਂ ਕਿਉਂ ਨਾ ਆਉਣ, ਅਸੀਂ ਪੱਛੜੇ ਖੇਤਰਾਂ ‘ਚ ਸੜਕਾਂ ਬਣਾਵਾਂਗੇ, ਮੋਬਾਈਲ ਟਾਵਰ ਲਾਵਾਂਗੇ, ਬਿਜਲੀ ਪਹੁੰਚਾਵਾਂਗੇ ਅਤੇ ਡਾਕਟਰੀ ਸਹੂਲਤਾਂ ਵੀ ਵਧਾਵਾਂਗੇ।
ਉਨ੍ਹਾਂ ਕਿਹਾ ਕਿ ਸੂਬੇ ਦੀ ਰਮਨ ਸਿੰਘ ਸਰਕਾਰ ਦੇ ਰਾਜ ‘ਚ ਤੇਜ਼ੀ ਨਾਲ ਵਿਕਾਸ ਹੋਇਆ ਹੈ। ਇਥੋਂ ਦੇ ਆਦਿਵਾਸੀ ਲੋਕ ਵਧਾਈ ਦੇ ਪਾਤਰ ਹਨ ਜਿਹੜੇ ਮਾਓਵਾਦੀ ਤਾਕਤਾਂ ਦਾ ਮੁਕਾਬਲਾ ਕਰ ਰਹੇ ਹਨ। ਮਾਓਵਾਦੀ ਆਗੂ ਆਪਣੇ ਬੱਚਿਆਂ ਨੂੰ ਵਿਦੇਸ਼ਾਂ ‘ਚ ਪੜ੍ਹਨ ਲਈ ਭੇਜਦੇ ਹਨ ਪਰ ਗਰੀਬ ਆਦਿਵਾਸੀ ਲੋਕਾਂ ਦੇ ਬੱਚਿਆਂ ਨੂੰ ਪੜ੍ਹਨ ਦੇ ਉਹ ਮੌਕੇ ਨਹੀਂ ਦੇ ਰਹੇ।