ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ.ਐਸ ਫੂਲਕਾ ਧਮਕੀ ਦਿੱਤੀ ਹੈ ਕਿ ਜੇਕਰ ਆਪ ਪਾਰਟੀ ਕਾਂਗਰਸ ਨਾਲ ਗਠਜੋੜ ਕਰਦੀ ਹੈ ਤਾਂ ਉਹ ਆਪਣਾ ਅਸਤੀਫਾ ਦੇ ਦੇਣਗੇ। ਉਹਨਾਂ ਕਿਹਾ ਕਿ ’84 ਦੇ ਸਿੱਖ ਕਤਲੇਆਮ ਕਾਰਨ ਉਹ ਕਾਂਗਰਸ ਨਾਲ ਗਠਜੋੜ ਨਹੀਂ ਕਰਨਾ ਚਾਹੁੰਦੇ।
ਵਰਨਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਸੀ ਕਿ ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਹਰਾਉਣ ਲਈ ਸਾਰੀਆੰ ਪਾਰਟੀਆਂ ਨੂੰ ਇਕੱਠਾ ਹੋਣਾ ਪਵੇਗਾ।