ਸ਼ਾਹਕੋਟ -ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਾਹਕੋਟ ਜ਼ਿਮਨੀ ਚੋਣ ਮੌਕੇ ਪਾਰਟੀ ਉਮੀਦਵਾਰ ਰਤਨ ਸਿੰਘ ਕਾਕੜਕਲਾਂ ਦੇ ਹੱਕ ‘ਚ ਕਲੰਡਰਾਂ ਰਾਹੀਂ ਉਮੀਦਵਾਰ ਦੀ ਸ਼ਖ਼ਸੀਅਤ ਅਤੇ ਪਾਰਟੀਆਂ ਦੀਆਂ ਸ਼ਾਹਕੋਟ ਹਲਕੇ ਦੇ ਬਹੁਭਾਂਤੀ ਵਿਕਾਸ ਸੰਬੰਧੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ।
‘ਆਪ’ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਅਤੇ ‘ਆਪ’ ਉਮੀਦਵਾਰ ਰਤਨ ਸਿੰਘ ਕਾਕੜਕਲਾਂ ਸਮੇਤ ਵੱਖ-ਵੱਖ ਅਹੁਦੇਦਾਰਾਂ, ਵਿਧਾਇਕਾਂ ਅਤੇ ਵਲੰਟੀਅਰਾਂ ਨੇ ਸ਼ਾਹਕੋਟ ਹਲਕੇ ‘ਚ ਡੋਰ-ਟੂ-ਡੋਰ ਚੋਣ ਪ੍ਰਚਾਰ ਦੌਰਾਨ ਵਿਸ਼ੇਸ਼ ਤੌਰ ‘ਤੇ ਛਪਵਾਏ ਕਲੰਡਰ ਵੰਡੇ।