ਨਵੀਂ ਦਿੱਲੀ – ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਦੀ ਚੁਣੌਤੀ ਦਿੱਤੀ ਹੈ।
ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਜਿਸ ਤਰ੍ਹਾਂ ਵਿਰਾਟ ਕੋਹਲੀ ਨੇ ਮੋਦੀ ਨੂੰ ਫਿਟਨੈਸ ਟੈਸਟ ਚੈਲੰਜ ਕੀਤਾ ਹੈ, ਉਸੇ ਤਰ੍ਹਾਂ ਮੈਂ ਭਾਜਪਾ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ। ਉਹਨਾਂ ਕਿਹਾ ਕਿ ਮੋਦੀ ਸਰਕਾਰ ਜੇਕਰ ਅਜਿਹਾ ਨਹੀਂ ਕਰਦੀ ਤਾਂ ਦੇਸ਼ ਭਰ ਵਿਚ ਕਾਂਗਰਸ ਪਾਰਟੀ ਮੁਜ਼ਾਹਰੇ ਕਰੇਗੀ।