ਚੰਡੀਗੜ – ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਕੇਸ ਵਿਚ ਗ੍ਰਿਫਤਾਰ ਸਾਬਕਾ ਐਸਐਸਪੀ ਸੁਰਜੀਤ ਸਿੰਘ ਗਰੇਵਾਲ ਦੇ ਕੇਸ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਪਾ ਦਿੱਤੀ ਹੈ। ਸੁਰਜੀਤ ਸਿੰਘ ਗਰੇਵਾਲ ਨੇ ਹਾਈਕੋਰਟ ਵਿਚ ਜ਼ਮਾਨਤ ਦੀ ਅਰਜ਼ੀ ਲਾਈ ਸੀ, ਜਿਸ ’ਤੇ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 17 ਜੁਲਾਈ ਪਾ ਦਿਤੀ ਹੈ।
ਵਰਨਣਯੋਗ ਹੈ ਕਿ ਸੁਰਜੀਤ ਸਿੰਘ ਗਰੇਵਾਲ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਸੁਰਜੀਤ ਸਿੰਘ ਗਰੇਵਾਲ 12 ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਜੇਲ੍ਹ ਵਿਚ ਚੱਲੇ ਆ ਰਹੇ ਹਨ।