ਸ਼ਾਹਕੋਟ – ਸ਼ਾਹਕੋਟ ਵਿਧਾਨ ਸਭਾ ਜ਼ਿਮਨੀ ਚੋਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਦੇ ਹੱਕ ਵਿਚ ਵਿਸ਼ਾਲ ਰੋਡ ਸ਼ੋਅ ਕੀਤਾ।
ਕੈਪਟਨ ਅਮਰਿੰਦਰ ਸਿੰਘ ਵਲੋਂ ਏ.ਸੀ ਬੱਸ ਵਿਚ ਸਵਾਰ ਹੋ ਕੇ ਰੋਡ ਸ਼ੋਅ ਕੀਤਾ ਗਿਆ।
ਇਸ ਦੌਰਾਨ ਭਾਰੀ ਗਰਮੀ ਦੇ ਬਾਵਜੂਦ ਇਸ ਰੋਡ ਸ਼ੋਅ ਨੂੰ ਵੱਡਾ ਹੁੰਗਾਰਾ ਮਿਲਿਆ। ਲੋਕਾਂ ਨੇ ਥਾਂ-ਥਾਂ ਫੁੱਲਾਂ ਦੀ ਵਰਖਾ ਨਾਲ ਕੈਪਟਨ ਅਮਰਿੰਦਰ ਸਿੰਘ ਦਾ ਸਵਾਗਤ ਕੀਤਾ। ਬੱਸ ਵਿਚ ਕੈਪਟਨ ਅਮਰਿੰਦਰ ਸਿੰਘ ਨਾਲ ਹਰਦੇਵ ਸਿੰਘ ਲਾਡੀ ਤੋਂ ਇਲਾਵਾ ਹੋਰ ਕਾਂਗਰਸੀ ਲੀਡਰ ਵੀ ਮੌਜੂਦ ਸਨ।
ਵਰਨਣਯੋਗ ਹੈ ਕਿ ਸ਼ਾਹਕੋਟ ਜ਼ਿਮਨੀ ਚੋਣ ਲਈ 28 ਮਈ ਨੂੰ ਮਤਦਾਨ ਹੋਣ ਜਾ ਰਿਹਾ ਹੈ ਅਤੇ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਇਨ੍ਹਾਂ ਚੋਣ ਲਈ 31 ਮਈ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।