ਸਿੱਖਿਆ ਮੰਤਰੀ ਨੇ ਸੋਸ਼ਲ ਮੀਡੀਆ ਤੇ ਅਫਵਾਹ ਫੈਲਾਉਣ ਵਾਲੇ ਖਿਲਾਫ ਕਾਰਵਾਈ ਹਿੱਤ ਪੁਲਿਸ ਮੁਖੀ ਨੂੰ ਕਿਹਾ
ਚੰਡੀਗੜ੍ਹ : ਮੌਸਮ ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਸਕੂਲਾਂ ਦਾ ਸਮਾਂ ਤਬਦੀਲ ਕਰਨ ਸਬੰਧੀ ਰਾਜ ਦੇ ਸਿੱਖਿਆ ਮੰਤਰੀ ਸ੍ਰੀ ਉਮ ਪ੍ਰਕਾਸ਼ ਸੋਨੀ ਦੇ ਨਾਮ ਤੇ ਵਾਇਰਲ ਕੀਤਾ ਜਾ ਰਿਹਾ ਸੁਨੇਹਾ ਫ਼ਰਜ਼ੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱੱਸਿਆ ਕਿ ਸ਼ੋਸ਼ਲ ਮੀਡੀਆ ਉਤੇ ਇਸ ਸਬੰਧੀ ਫ਼ਰਜ਼ੀ ਸੁਨੇਹਾ ਪਾਉਣ ਵਾਲੇ ਖਿਲਾਫ ਕਾਰਵਾਈ ਲਈ ਸਿੱਖਿਆ ਮੰਤਰੀ ਪੰਜਾਬ ਸ੍ਰੀ ਉਮ ਪ੍ਰਕਾਸ਼ ਸੋਨੀ ਵੱਲੋਂ ਰਾਜ ਦੇ ਪੁਲਿਸ ਮੁਖੀ ਨੂੰ ਕਿਹਾ ਗਿਆ ਹੈ।