ਇਹ ਸ਼ਰੇਆਮ ਚੋਣ ਜ਼ਾਬਤੇ ਦੀ ਉਲੰਘਣਾ ਹੈ: ਡਾ ਚੀਮਾ
ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੀਪੀਸੀਸੀ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪੰਜਾਬ ਭਵਨ ਵਿਚ ਕੀਤੀ ਗਈ ਪ੍ਰੈਸ ਕਾਨਫਰੰਸ, ਜਿਸ ਦਾ ਕੁੱਝ ਚੈਨਲਾਂ ਵੱਲੋਂ ਇਸ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ ਹੈ, ਦਾ ਗੰਭੀਰ ਨੋਟਿਸ
ਲੈਂਦਿਆਂ ਇਸ ਨੂੰ ਚੋਣ ਦੀ ਜ਼ਾਬਤੇ ਦੀ ਸਿੱਧੀ ਉਲੰਘਣਾ ਅਤੇ 32 ਸ਼ਾਹਕੋਟ ਅਸੰਬਲੀ ਹਲਕੇ ਵਿਚ ਵੋਟਾਂ ਵਾਲੇ ਦਿਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।
ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤੀ ਚੋਣ ਕਮਿਸ਼ਨ ਨੂੰ ਲਿਖ਼ਤੀ ਰੂਪ ਵਿਚ ਸ਼ਿਕਾਇਤ ਦਿੱਤੀ ਗਈ ਹੈ। ਡਾਕਟਰ ਚੀਮਾ ਨੇ
ਵੋਟਾਂ ਵਾਲੇ ਦਿਨ ਪੀਪੀਸੀਸੀ ਮੁਖੀ ਵੱਲੋਂ ਪੰਜਾਬ ਭਵਨ ਦੀ ਕੀਤੀ ਦੁਰਵਰਤੋਂ ਬਾਰੇ ਫੋਨ ਕਰਕੇ ਮੁੱਖ ਚੋਣ ਅਧਿਕਾਰੀ ਨੂੰ ਜਾਣਕਾਰੀ ਦਿੱਤੀ ਹੈ ਅਤੇ ਚੋਣ ਜ਼ਾਬਤੇ ਦੀ ਇਸ ਉਲੰਘਣਾ ਲਈ ਜ਼ਿੰਮੇਵਾਰ ਕਾਂਗਰਸ ਪਾਰਟੀ ਅਤੇ ਦੂਜੇ ਅਧਿਕਾਰੀਆਂ
ਖ਼ਿਲਾਫ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਡਾਕਟਰ ਚੀਮਾ ਨੇ ਦੋਸ਼ ਲਾਇਆ ਕਿ ਇਸ ਪ੍ਰੈਸ ਕਾਨਫਰੰਸ ਦਾ ਸਮਾਂ ਪੀਪੀਸੀਸੀ ਮੁਖੀ ਦੀ ਵੋਟਾਂ ਨੂੰ ਪ੍ਰਭਾਵਿਤ ਕਰਨ ਦੇ ਨੀਅਤ ਦਾ ਖੁਲਾਸਾ ਕਰਦਾ ਹੈ।