ਚੰਡੀਗੜ – ਪੰਜਾਬ ਸਮੇਤ ਉੱਤਰੀ ਸੂਬਿਆਂ ਦਿੱਲੀ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਵਿਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਵਿਚ ਪਿਛਲੇ ਇੱਕ ਹਫਤੇ ਤੋਂ ਪੈ ਰਹੀ ਤੇਜ਼ ਗਰਮੀ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਤਾਪਮਾਨ 45 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਚੁੱਕਾ ਹੈ।
ਇਸ ਤੋਂ ਇਲਾਵਾ ਗਰਮੀ ਨਾਲ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਦੁਪਹਿਰ ਸਮੇਂ ਸੜਕਾਂ ਬਿਲਕੁਲ ਸੁੰਨੀਆਂ ਹੁੰਦੀਆਂ ਹਨ। ਇਸ ਤੋਂ ਇਲਾਵਾ ਤੇਜ਼ ਗਰਮੀ ਕਾਰਨ ਕੁਝ ਸਕੂਲਾਂ ਨੂੰ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ, ਜਦੋਂ ਕਿ ਕਈ ਸਕੂਲ ਹਾਲੇ ਵੀ ਖੁਲ੍ਹੇ ਹਨ। ਇਸ ਦੌਰਾਨ ਵਿਦਿਆਰਥੀਆਂ ਨੂੰ ਗਰਮੀ ਦੇ ਇਸ ਮੌਸਮ ਵਿਚ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।