ਨਵੀਂ ਦਿੱਲੀ— ਦਿੱਲੀ ਦੀ ਤੀਸ ਹਜ਼ਾਰੀ ਕੋਰਟ ਦੇ ਬਾਹਰ ਫਾਇਰਿੰਗ ਹੋਈ ਹੈ। ਇਹ ਫਾਇਰਿੰਗ ਕੋਰਟ ਦੇ ਗੇਟ ਦੇ ਬਾਹਰ ਹੋਈ ਹੈ। ਇਸ ਫਾਇਰਿੰਗ ‘ਚ ਇਕ ਪੁਲਸ ਕਰਮਚਾਰੀ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀ ਵਿਅਕਤੀ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਸਥਿਰ ਹੈ। ਦੱਸਿਆ ਜਾ ਰਿਹਾ ਹੈ ਕਿ ਕੋਰਟ ‘ਚ ਅੱਜ ਵੀ ਸਭ ਕੁਝ ਸਮਾਨ ਚੱਲ ਰਿਹਾ ਸੀ। ਲੋਕਾਂ ਦੀ ਭਾਰੀ ਭੀੜ ਸੀ। ਉਦੋਂ ਅਚਾਨਕ ਕੋਰਟ ਕੰਪਲੈਕਸ ਦੇ ਗੇਟ ਨੰਬਰ 2 ਨੇੜੇ ਗੋਲੀਬਾਰੀ ਸ਼ੁਰੂ ਹੋ ਗਈ। ਗੋਲੀ ਦੀ ਆਵਾਜ਼ ਸੁਣਦੇ ਹੀ ਹੜਕੰਪ ਮਚ ਗਿਆ ਅਤੇ ਲੋਕ ਭੱਜਣ ਲੱਗੇ।
ਸੂਚਨਾ ਮਿਲਦੇ ਹੀ ਘਟਨਾ ਸਥਾਨ ‘ਤੇ ਤੁਰੰਤ ਪੁਲਸ ਪੁੱਜ ਗਈ। ਪੁਲਸ ਨੇ ਮੌਕੇ ਤੋਂ ਹਥਿਆਰ ਬਰਾਮਦ ਕਰ ਲਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸੀ ਤੋਂ ਗੋਲੀ ਚਲਾਈ ਗਈ ਸੀ। ਇਸ ਗੋਲੀਬਾਰੀ ਦੇ ਪਿੱਛੇ ਗੈਂਗਵਾਰ ਦਾ ਸ਼ੱਕ ਜਤਾਇਆ ਜਾ ਰਿਹਾ ਹੈ।