ਮੁੰਬਈ— ਮੁੰਬਈ ਦੇ ਛੱਤਰਪਤੀ ਸ਼ਿਵਾਜੀ ਟਰਮਿਨਲ(ਸੀ.ਐਸ.ਟੀ) ਰੇਲਵੇ ਯਾਰਡ ‘ਚ ਭਿਆਨਕ ਅੱਗ ਲੱਗੀ ਹੈ। ਜਾਣਕਾਰੀ ਮੁਤਾਬਕ ਇਕ ਕੋਚ ‘ਚ ਅੱਗ ਲੱਗੀ ਹੈ, ਜਿਸ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਾਇਰ ਬਿਗ੍ਰੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਅੱਗ ਲੱਗਣ ਦੇ ਕਾਰਨਾਂ ਦਾ ਹੁਣ ਤੱਕ ਪਤਾ ਨਹੀਂ ਚੱਲ ਸਕਿਆ ਹੈ।
ਜਾਣਕਾਰੀ ਮੁਤਾਬਕ ਇਹ ਕੋਚ ਸੋਲਾਪੁਰ ਐਕਸਪ੍ਰੈਸ ਦੀ ਹੈ। ਕੋਚ ਦੀਆਂ ਖਿੜਕੀਆਂ ਤੋਂ ਧੂੰਆਂ ਨਿਕਲ ਰਿਹਾ ਹੈ। ਮੌਕੇ ‘ਤੇ ਪੁਲਸ ਪ੍ਰਸ਼ਾਸਨ ਦੀ ਟੀਮ ਵੀ ਪੁੱਜ ਚੁੱਕੀ ਹੈ। ਲੋਕਾਂ ਨੂੰ ਨੇੜੇ ਜਾਣ ਤੋਂ ਰੋਕਿਆ ਜਾ ਰਿਹਾ ਹੈ ਤਾਂ ਜੋ ਆਸਪਾਸ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪੁੱਜੇ। ਜਾਨਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ।