ਚੰਡੀਗੜ – ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਮੁੱਖ ਜੱਜ ਕ੍ਰਿਸ਼ਨ ਮੁਰਾਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
3.30 ਵਜੇ ਤੜਕੇ ਸ੍ਰੀ ਦਰਬਾਰ ਸਾਹਿਬ ਪੁੱਜੇ ਕ੍ਰਿਸ਼ਨ ਮੁਰਾਰੀ ਵਲੋਂ ਆਪਣੇ ਪਰਿਵਾਰ ਤੇ ਜੱਜ ਸਹਿਬਾਨਾਂ ਨਾਲ ਪਾਲਕੀ ਸਾਹਿਬ ਦੀ ਸੇਵਾ ਕਰਨ ਉਪਰੰਤ ਹੁਕਨਾਮਾ ਸਰਵਨ ਕੀਤਾ ਗਿਆ।
ਇਸ ਦੌਰਾਨ ਉਹਨਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਜਰੀ ਭਰੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਰਨਲ ਸਕੱਤਰ ਸ ਗੁਰਬਚਨ ਸਿੰਘ ਕਰਮੂਵਾਲਾ,ਅਤ੍ਰਿਗ ਮੈਂਬਰ ਸ ਭਗਵੰਤ ਸਿੰਘ ਸਿਆਲਕਾ, ਦੇ ਮੁੱਖ ਸਕੱਤਰ ਡਾ ਰੂਪ ਸਿੰਘ, ਮੀਤ ਸਕੱਤਰ ਸੁਲੱਖਣ ਸਿੰਘ ,ਮੈਨਜ਼ਰ ਸ੍ਰੀ ਦਰਬਾਰ ਸਾਹਿਬ ਸ ਮੁਖਤਾਰ ਸਿੰਘ,ਵਧੀਕ ਮੈਨਜ਼ਰ ਸ ਰਾਜਿੰਦਰ ਸਿੰਘ ਰੂਬੀ ਅਟਾਰੀ,ਸ ਸੁਖਰਾਜ ਸਿੰਘ,ਸ ਜਸਵਿੰਦਰ ਸਿੰਘ ਜੱਸੀ,ਸ ਅਮ੍ਰਿਤਪਾਲ ਸਿੰਘ ਵਲੋਂ ਆਏ ਸਾਰੇ ਜੱਜ ਸਾਹਿਬਾਨਾਂ ਨੂੰ ਸਨਮਾਨਿਤ ਕੀਤਾ ਗਿਆ।