ਚੰਡੀਗੜ – ਗੈਂਗਸਟਰ ਦਿਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਚੰਡੀਗੜ ਕ੍ਰਾਈਮ ਬਰਾਂਚ ਨੇ ਅੱਜ ਚੰਡੀਗੜ ਦੇ ਸੈਕਟਰ 43 ਸਥਿਤ ਬੱਸ ਅੱਡੇ ਕੋਲੋਂ ਗ੍ਰਿਫਤਾਰ ਕੀਤਾ।
ਦੱਸਣਯੋਗ ਹੈ ਕਿ ਗੈਂਗਸਟਰ ਦਿਲਪ੍ਰੀਤ ਉਤੇ ਪਿਛਲੇ ਕੁਝ ਮਹੀਨੇ ਪਹਿਲਾਂ ਪੰਜਾਬੀ ਗਾਇਕ ਪਰਮੀਸ਼ ਵਰਮਾ ਉਤੇ ਗੋਲੀ ਮਾਰਨ ਦਾ ਦੋਸ਼ ਹੈ। ਪੁਲਿਸ ਵਲੋਂ ਗੈਂਗਸਟਰ ਦਿਲਪ੍ਰੀਤ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਸੀ।