ਨਵੀਂ ਦਿੱਲੀ— ਦਿੱਲੀ ਦੇ ਨਰੇਲਾ ਦੇ ਸਰਕਾਰੀ ਸਕੂਲ ‘ਚ ਮਿਡ ਡੇਅ ਮੀਲ ਖਾਣ ਨਾਲ 26 ਬੱਚਿਆਂ ਦੀ ਤਬੀਅਤ ਵਿਗੜ ਗਈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਹੈ ਕਿ ਬੱਚਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਹਸਪਤਾਲ ਪ੍ਰਸ਼ਾਸਨ ਮੁਤਾਬਕ ਬੱਚਿਆਂ ਨੇ ਪੇਟ ਦਰਦ ਦੀ ਸ਼ਿਕਾਇਤ ਕੀਤੀ ਸੀ। ਸੂਚਨਾ ਮਿਲੀ ਹੈ ਕਿ ਸਾਰੇ ਬੱਚਿਆਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਮਿਡ ਡੇਅ ਮੀਲ ਖਾਣ ਦੇ ਬਾਅਦ ਬੱਚਿਆਂ ਦੇ ਬੀਮਾਰ ਪੈਣ ਦੀ ਇਹ ਹਫਤੇ ਭਰ ਦੇ ਅੰਦਰ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਵੀ ਦਿੱਲੀ ਦੇ ਇਕ ਸਕੂਲ ‘ਚ ਸ਼ਨੀਵਾਰ ਨੂੰ ਮਿਡ ਡੇਅ ਮੀਲ ਖਾਣ ਨਾਲ ਦੋ ਵਿਦਿਆਰਥਣਾਂ ਬੀਮਾਰ ਹੋ ਗਈਆਂ ਸਨ।