ਸ਼੍ਰੀਨਗਰ— ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਕਾਫਲੇ ‘ਤੇ ਫਾਇਰਿੰਗ ਕਰਕੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਸੀ. ਆਰ. ਪੀ. ਐੱਫ. ਦੇ 2 ਜਵਾਨਾਂ ਨੂੰ ਗੋਲੀ ਲੱਗੀ ਹੈ। ਜ਼ਖਮੀ ਦੋਵਾਂ ਜਵਾਨਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਸਵੇਰੇ ਗਸ਼ਤੀ ਦਲ ਪੈਟਰੋਲਿੰਗ ‘ਤੇ ਨਿਕਲੀ ਸੀ। ਇਸ ਦੌਰਾਨ ਬੂਮਜੂ ਦੇ ਮਤਨ ਇਲਾਕੇ ‘ਚ ਅੱਤਵਾਦੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਸੁਰੱਖਿਆ ਬਲਾਂ ਨੇ ਵੀ ਅੱਤਵਾਦੀਆਂ ਦੀ ਫਾਇਰਿੰਗ ਦਾ ਜਵਾਬ ਦਿੱਤਾ ਹੈ।