ਮੋਹਾਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ ‘ਚ ਅੱਜ ਮੋਹਾਲੀ ਅਦਾਲਤ ਨੇ ਬਰੀ ਕਰ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਖਤ ਸੁਰੱਖਿਆ ਹੇਠ ਮੋਹਾਲੀ ਅਦਾਲਤ ਵਿਚ ਪੇਸ਼ ਹੋਏ, ਜਿਥੇ ਅਦਾਲਤ ਨੇ ਉਹਨਾਂ ਨੂੰ ਵੱਡੀ ਰਾਹਤ ਦਿੰਦਿਆਂ ਇਸ ਮਾਮਲੇ ਵਿਚ ਬਰੀ ਕਰਨ ਦਾ ਫੈਸਲਾ ਸੁਣਾਇਆ।
ਅਦਾਲਤ ਵੱਲੋਂ ਕੈਪਟਨ ਅਮਰਿੰਦਰ ਸਿੰਘ ਸਮੇਤ 15 ਮੁਲਜ਼ਮਾਂ ਨੂੰ ਬਰੀ ਕੀਤਾ ਗਿਆ। ਇਸ ਮਾਮਲੇ ਵਿਚ ਨਾਮਜ਼ਦ ਤਿੰਨ ਸਾਬਕਾ ਮੰਤਰੀਆਂ ਚੌਧਰੀ ਜਗਜੀਤ ਸਿੰਘ, ਰਘੁਨਾਥ ਸਹਾਏਪੁਰੀ ਅਤੇ ਕੇਵਲ ਕ੍ਰਿਸ਼ਨ ਦੀ ਮੌਤ ਹੋ ਚੁੱਕੀ ਹੈ।
ਵਰਨਣਯੋਗ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਵਿਚ ਵਿਜੀਲੈਂਸ ਬਿਉਰੋ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਹੋਰਨਾਂ ਖਿਲਾਫ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੀ 32 ਏਕੜ ਜ਼ਮੀਨ ਘੋਟਾਲੇ ਸਬੰਧੀ ਵਿਜੀਲੈਂਸ ਪੁਲਿਸ ਸਟੇਸ਼ਨ ਮੋਹਾਲੀ ਵਿਚ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ ਅਤੇ ਇਸ ਕੇਸ ਦੀ ਸੁਣਵਾਈ ਮੋਹਾਲੀ ਦੀ ਜ਼ਿਲਾ ਅਦਾਲਚ ਵਿਚ ਚੱਲ ਰਹੀ ਸੀ ਜਿਥੇ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਬਰੀ ਕਰ ਦਿੱਤਾ ਗਿਆ।
ਕੈਪਟਨ ਅਮਰਿੰਦਰ ਦੇ ਬਰੀ ਹੋਣ ’ਤੇ ਕਾਂਗਰਸੀ ਵਰਕਰਾਂ ਨੇ ਮਨਾਏ ਜਸ਼ਨ
ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ ‘ਚ ਅੱਜ ਮੋਹਾਲੀ ਕੋਰਟ ਨੇ ਬਰੀ ਕਰ ਦਿੱਤਾ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ।
ਬਰੀ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਜਿਥੇ ਖੁਸ਼ੀ ਦਾ ਪ੍ਰਗਾਟਾਵਾ ਕੀਤਾ ਉਥੇ ਪਟਿਆਲਾ ਵਿਖੇ ਮੋਤੀ ਮਹਿਲ ਵਿਚ ਢੋਲ ਵਜਾ ਕੇ ਕਾਂਗਰਸੀ ਵਰਕਰਾਂ ਨੇ ਜਸ਼ਨ ਵੀ ਮਨਾਏ ਗਏ।