ਚੰਡੀਗੜ੍ਹ – ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਏ ਗਏ ਆਮ ਆਦਮੀ ਪਾਰਟੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਦਾਅਵਾ ਕੀਤਾ ਕਿ ਪਾਰਟੀ ਦੇ 20 ਵਿਚੋਂ 10 ਵਿਧਾਇਕ ਉਨਾਂ ਦੇ ਨਾਲ ਹਨ। ਚੰਡੀਗੜ ਪ੍ਰੈਸ ਕਲੱਬ ਵਿਚ ਬੋਲਦਿਆਂ ਸ . ਖਹਿਰਾ ਨੇ ਐਲਾਨ ਕੀਤਾ ਕਿ ਮੈਂ ਕਦੇ ਪਾਰਟੀ ਨਹੀਂ ਛੱਡਾਂਗਾ।
ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਨਾਲ 9 ਵਿਧਾਇਕ ਕੰਵਰ ਸੰਧੂ, ਨਾਜਰ ਸਿੰਘ ਮਾਨਸ਼ਾਹੀਆ, ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ, ਜਗਤਾਰ ਸਿੰਘ ਅਤੇ ਰੁਪਿੰਦਰ ਕੌਰ ਰੂਬੀ, ਬਲਦੇਵ ਸਿੰਘ ਮੌਜੂਦ ਸਨ।
ਉਹਨਾਂ ਦੋਸ਼ ਲਾਇਆ ਕਿ ਵਿਰੋਧੀਆਂ ਦੇ ਨਾਲ-ਨਾਲ ਮੇਰੀ ਪਾਰਟੀ ਦੇ ਲੋਕਾਂ ਨੇ ਮੇਰੇ ਖਿਲਾਫ ਸਾਜਿਸ਼ ਰਚੀ। ਉਹਨਾਂ ਮੁੜ ਦੁਹਰਾਇਆ ਕਿ ਮੈਂ ਪੰਜਾਬ ਲਈ ਅਜਿਹੇ 100 ਅਹੁਦੇ ਤਿਆਗ ਸਕਦਾ ਹਾਂ।
ਉਹਨਾਂ ਕਿਹਾ ਕਿ 2 ਅਗਸਤ ਨੂੰ ਬਠਿੰਡਾ ‘ਚ ‘ਆਪ’ ਵਾਲੰਟੀਅਰਾਂ ਦੀ ਕਨਵੈਨਸ਼ਨ ਕੀਤੀ ਜਾਵੇਗੀ।
ਇਸ ਮੌਕੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੇ 8 ਪਾਰਟੀ ਵਿਧਾਇਕਾਂ ਨੇ ਪਾਰਟੀ ਹਾਈਕਮਾਂਡ ਨੂੰ ਇੱਕ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਹ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਉਣ ਦੇ ਆਪਣੇ ਫ਼ੈਸਲੇ `ਤੇ ਮੁੜ ਵਿਚਾਰ ਕਰਨ।