ਮੱਧ ਪ੍ਰਦੇਸ਼— ਮੱਧ ਪ੍ਰਦੇਸ਼ ‘ਚ ਮੌਬ ਲਿੰਚਿੰਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੱਧ ਪ੍ਰਦੇਸ਼ ਪੁਲਸ ਨੇ ਇਕ ਸਪੈਸ਼ਲ ਟੀਮ ਬਣਾਈ ਹੈ। ਇਸ ‘ਚ ਸਾਰੇ ਜ਼ਿਲਿਆਂ ਦੇ ਐੱਸ. ਪੀ. ਨੂੰ ਨੋਡਲ ਅਧਿਕਾਰੀ ਬਣਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਪੁਲਸ ਹੈੱਡਕੁਆਰਟਰ ਨੇ ਸਾਰੇ ਪੁਲਸ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਲਈ ਜ਼ਿਲੇ ‘ਚ ਮੌਜੂਦਾ ਟੀਮ ਦੀ ਅਗਵਾਈ ਡੀ. ਐੱਸ. ਪੀ. ਰੈਂਕ ਅਧਿਕਾਰੀ ਕਰਨਗੇ। ਮੌਬ ਲਿੰਚਿੰਗ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਗਾਈਡ ਲਾਈਨ ਵੀ ਬਣਾਈ ਗਈ ਹੈ।
ਦੱਸ ਦੇਈਏ ਕਿ ਮੱਧ ਪ੍ਰਦੇਸ਼ ਸਮੇਤ ਪੂਰੇ ਦੇਸ਼ ‘ਚ ਮੌਬ ਲਿੰਚਿੰਗ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਨੂੰ ਦੇਖਦੇ ਹੋਏ ਮੱਧ ਪ੍ਰਦੇਸ਼ ਪੁਲਸ ਨੇ ਇਹ ਕਵਾਇਦ ਸ਼ੁਰੂ ਕੀਤੀ ਹੈ ਅਤੇ ਪੁਲਸ ਹੈੱਡਕੁਆਰਟਰ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਐੱਸ. ਪੀ. ‘ਚ ਮੌਬ ਲਿੰਚਿੰਗ ਦਾ ਤਾਜ਼ਾ ਮਾਮਲਾ ਉਦੋਂ ਸਾਹਮਣੇ ਆਇਆ ਸੀ, ਜਦੋਂ ਸਿੰਗਰੌਲੀ ਜ਼ਿਲੇ ‘ਚ ਬੱਚਾ ਚੋਰੀ ਦੇ ਸ਼ੱਕ ‘ਚ ਇਕ ਅਧਿਕਾਰੀ ਮਹਿਲਾ ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ‘ਚ ਪੁਲਸ ਨੇ 14 ਲੋਕਾਂ ਖਿਲਾਫ ਮੁਕੱਦਮਾ ਦਰਜ ਕਰਕੇ 12 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।