ਕਾਨਪੁਰ— ਲਗਾਤਾਰ ਤਿੰਨ ਦਿਨਾਂ ਤੋਂ ਹੋ ਰਹੀ ਬਾਰਸ਼ ਨਾਲ ਉੱਤਰ ਪ੍ਰਦੇਸ਼ ਦੇ ਕਈ ਸ਼ਹਿਰਾਂ ਦੇ ਹਾਲਾਤ ਬਹੁਤ ਖਰਾਬ ਹੋ ਗਏ ਹਨ। ਬਾਰਸ਼ ਕਾਰਨ ਫੀਲਖਾਨਾ ਥਾਣਾ ਖੇਤਰ ‘ਚ ਇਕ ਤਿੰਨ ਮੰਜਿਲਾਂ ਇਮਾਰਤ ਤਾਸ਼ ਦੇ ਪੱਤਿਆਂ ਦੀ ਤਰ੍ਹਾਂ ਡਿੱਗ ਗਈ। ਇਸ ਹਾਦਸੇ ‘ਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਘਟਨਾ ਸਥਾਨ ‘ਤੇ ਪੁੱਜੀ ਫਾਇਰ ਬਿਗ੍ਰੇਡ ਦੀ ਟੀਮ ਨੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਇਹ ਹਾਦਸਾ ਫੀਲਖਾਨਾ ਥਾਣਾ ਖੇਤਰ ਦੇ ਕਮਲਾ ਟਾਵਰ ਨੇੜੇ ਹੋਇਆ। ਕਮਲਾ ਟਾਵਰ ਨੇੜੇ 70-80 ਸਾਲ ਪੁਰਾਣਾ ਰਾਮੇਸ਼ਵਰ ਪ੍ਰਸਾਦ ਮਿਸ਼ਰਾ ਦਾ ਤਿੰਨ ਮੰਜਿਲਾਂ ਮਕਾਨ ਹੈ, ਜਿਸ ਨੂੰ ਲੈ ਕੇ ਉਨ੍ਹਾਂ ਦੇ ਬੱਚਿਆਂ ਵਿਚਾਲੇ ਝਗੜਾ ਚੱਲ ਰਿਹਾ ਹੈ। ਮੰਗਲਵਾਰ ਨੂੰ ਲਗਾਤਾਰ ਹੋ ਰਹੀ ਬਾਰਸ਼ ਕਾਰਨ ਇਹ ਮਕਾਨ ਡਿੱਗ ਗਿਆ, ਜਿਸ ਨਲ ਪੂਰੇ ਇਲਾਕੇ ‘ਚ ਹੜਕੰਪ ਮਚ ਗਿਆ। ਸਥਾਨਕ ਲੋਕਾਂ ਨੇ ਮਕਾਨ ਡਿੱਗਣ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਜਿਸ ਦੇ ਬਾਅਦ ਮੌਕੇ ‘ਤੇ ਪੁੱਜੀ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਮਲਬੇ ‘ਚ ਫਸੇ ਲੋਕਾਂ ਨੂੰ ਬਾਹਰ ਕੱਢਿਆ।