ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਨਵੇਂ ਬਣ ਰਹੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ। ਉਹਨਾਂ ਕਿਹਾ ਕਿ ਇਹ ਸਾਡੇ ਲਈ ਸਨਮਾਨ ਵਾਲੀ ਗੱਲ ਹੈ।
ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਉਹਨਾਂ ਕਿਹਾ ਕਿ ਮੈਂ ਸਰਕਾਰ ਦੀ ਵਿਦੇਸ਼ ਨੀਤੀ ਅਤੇ ਦੇਸ਼ ਦੋਨਾਂ ਦਾ ਆਦਰ ਕਰਦਾ ਹਾਂ। ਉਹਨਾਂ ਕਿਹਾ ਕਿ ਇਹ ਇਕ ਵਿਅਕਤੀਗਤ ਸੱਦਾ ਹੈ ਜਿਸ ਨੂੰ ਉਹ ਸਵੀਕਾਰ ਕਰਦੇ ਹਨ। ਉਹਨਾਂ ਕਿਹਾ ਕਿ ਇਕ ਖਿਡਾਰੀ ਤੇ ਕਲਾਕਾਰ ਬੰਧਨਾਂ ਨੂੰ ਤੋੜਦੇ ਹਨ। ਉਹਨਾਂ ਨੇ ਇਮਰਾਨ ਖਾਨ ਨੂੰ ਇਕ ਮਹਾਨ ਨੇਤਾ ਕਰਾਰ ਦਿੱਤਾ।
ਦੱਸਣਯੋਗ ਹੈ ਕਿ ਇਮਰਾਨ ਖਾਨ 11 ਅਗਸਤ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਉਹਨਾਂ ਨੇ ਇਸ ਸਮਾਗਮ ਲਈ ਭਾਰਤ ਦੇ ਸਾਬਕਾ ਕ੍ਰਿਕਟ ਨਵਜੋਤ ਸਿੰਘ ਸਿੱਧੂ ਕਪਿਲ ਦੇਵ ਤੇ ਸੁਨੀਲ ਗਾਵਸਕਰ ਤੋਂ ਇਲਾਵਾ ਸੁਪਰ ਸਟਾਰ ਆਮੀਰ ਖਾਨ ਨੂੰ ਵੀ ਸੱਦਾ ਦਿੱਤਾ ਹੈ।