ਮੱਧ ਪ੍ਰਦੇਸ਼— ਮੱਧ ਪ੍ਰਦੇਸ਼ ਪੁਲਸ ਦੇ ਖੁਫੀਆ ਵਿਭਾਗ ਨੇ ਦਿੱਲੀ ਅਤੇ ਯੂ.ਪੀ ਪੁਲਸ ਨੂੰ ਅਲਰਟ ਜਾਰੀ ਕਰਦੇ ਹੋਏ ਜਾਣਕਾਰੀ ਦਿੱਤੀ ਹੈ ਕਿ ਉੱਤਰ ਪ੍ਰਦੇਸ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ‘ਤੇ ਅੱਤਵਾਦੀ ਹਮਲਾ ਹੋ ਸਕਦਾ ਹੈ। ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਅਲਰਟ ਮੁਤਾਬਕ ਯੂ.ਪੀ. ਅਤੇ ਐਨ.ਸੀ.ਆਰ. ‘ਚ ਵੱਡੀ ਅੱਤਵਾਦੀ ਵਾਰਦਾਤ ਦੀ ਸਾਜਿਸ਼ ਰਚੀ ਜਾ ਰਹੀ ਹੈ। ਹਮਲੇ ਨੂੰ ਅੰਜਾਮ ਦੇਣ ਲਈ ਘੱਟ ਉਮਰ ਦੇ ਲੜਕਿਆਂ ਨੂੰ ਇਸ ਦੀ ਜ਼ਿੰਮੇਦਾਰੀ ਸੌਂਪੀ ਗਈ ਹੈ। ਅੱਤਵਾਦੀ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ। 15 ਅਗਸਤ ਆਉਣ ਨੂੰ ਕੁਝ ਹੀ ਦਿਨ ਰਹਿ ਗਏ ਹਨ। ਪੂਰੇ ਦੇਸ਼ ‘ਚ ਇਸ ਦੀ ਤਿਆਰੀ ਬਹੁਤ ਹੀ ਧੂਮਧਾਮ ਨਾਲ ਕੀਤੀ ਜਾ ਰਹੀ ਹੈ। ਇਸ ਵਿਚਾਲੇ ਮੱਧ ਪ੍ਰਦੇਸ਼ ਦੇ ਖੁਫੀਆ ਵਿਭਾਗ ਤੋਂ ਜਾਣਕਾਰੀ ਮਿਲੀ ਕਿ ਯੋਗੀ ‘ਤੇ ਅੱਤਵਾਦੀ ਹਮਲਾ ਹੋ ਸਕਦਾ ਹੈ।