ਨਵੀਂ ਦਿੱਲੀ— ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕੁੱਟਮਾਰ ਕੇਸ ‘ਚ ਚਾਰਜਸ਼ੀਟ ਦੇ ਬਾਅਦ ਹੁਣ ਨਵਾਂ ਮੋੜ ਆ ਗਿਆ ਹੈ। ਪੁਲਸ ਨੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀਆਂ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਕੇਸ ‘ਚ ਉਨ੍ਹਾਂ ਨੂੰ ਦੋਸ਼ੀ ਬਣਾਉਣ ਦੀ ਦਲੀਲ ਦਿੱਤੀ ਹੈ ਪਰ ਕੇਜਰੀਵਾਲ ਦੇ ਪਰਸਨਲ ਸੈਕ੍ਰੇਟਰੀ ਨੇ ਪੁਲਸ ਦੇ ਇਸ ਦਾਅਵੇ ਨੂੰ ਸਾਜਿਸ਼ ਦੱਸਿਆ ਹੈ। ਆਮ ਆਦਮੀ ਪਾਰਟੀ ਦੇ ਸੰਯੋਜਕ ਅਤੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਸਨਲ ਸੈਕ੍ਰੇਟਰੀ ਵਿਭਵ ਕੁਮਾਰ ਨੇ ਪੁਲਸ ਦਾ ਬਿਆਨ ਸਾਹਮਣੇ ਆਉਣ ਦੇ ਬਾਅਦ ਇਸ ਸੰਬੰਧ ‘ਚ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਦਿੱਲੀ ਪੁਲਸ ਮੋਦੀ ਸਰਕਾਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ ਅਤੇ ਅਰਵਿੰਦ ਕੇਜਰੀਵਾਲ ਨੂੰ ਬਦਨਾਮ ਕਰਨ ਲਈ ਝੂਠੇ ਕੇਸ ‘ਚ ਫਸਾਉਣਾ ਚਾਹੁੰਦੀ ਹੈ।