ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਸਤਿਕਾਰ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਜੋ 16 ਅਗਸਤ ਨੂੰ ਚੱਲ ਵਸੇ ਸਨ।
ਸ੍ਰੀ ਵਾਜਪਾਈ ਜੀ ਨੂੰ ਦਰਵੇਸ਼ ਸਿਆਸਤਦਾਨ, ਮਹਾਨ ਵਿਦਵਾਨ, ਉੱਘੇ ਕਵੀ ਅਤੇ ਸਤਿਕਾਰਤ ਸ਼ਖਸੀਅਤ ਵਜੋਂ ਯਾਦ ਕਰਦਿਆਂ ਮੰਤਰੀ ਮੰਡਲ ਨੇ ਉਨ•ਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਮੁਲਕ ਦੇ ਸਰਬਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਨੂੰ ਚੇਤੇ ਕੀਤਾ। ਮੰਤਰੀ ਮੰਡਲ ਨੇ ਕਿਹਾ ਕਿ ਸ੍ਰੀ ਅਟਲ ਜੀ ਵੱਲੋਂ ਯੋਗ ਪ੍ਰਸ਼ਾਸਕ ਅਤੇ ਦੂਰਅੰਦੇਸ਼ ਨੇਤਾ ਦੇ ਤੌਰ ‘ਤੇ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਸ਼ ਵਾਸੀਆਂ ਵੱਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਮੰਤਰੀ ਮੰਡਲ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।