30 ਅਗਸਤ ਤੱਕ ਆਤਮ ਸਮਰਪਣ ਕਰਨ ਦੇ ਦਿੱਤੇ ਹੁਕਮ
ਰਾਂਚੀ : ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਦੀ ਮਿਆਦ ਨੂੰ ਅੱਗੇ ਵਧਾਉਣ ਤੋਂ ਰਾਂਚੀ ਹਾਈਕੋਰਟ ਨੇ ਇਨਕਾਰ ਕਰ ਦਿੱਤਾ ਹੈ। ਲਾਲੂ ਵਲੋਂ ਇਹ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਦੀ ਜ਼ਮਾਨਤ ਨੂੰ ਤਿੰਨ ਮਹੀਨਿਆਂ ਤੱਕ ਅੱਗੇ ਵਧਾ ਦਿੱਤਾ ਜਾਵੇ। ਅਦਾਲਤ ਨੇ ਲਾਲੂ ਨੂੰ 30 ਅਗਸਤ ਤੱਕ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਹਨ। ਹੁਣ ਜੇਲ੍ਹ ਦੇ ਨਿਯਮਾਂ ਮੁਤਾਬਕ ਹੀ ਲਾਲੂ ਪ੍ਰਸਾਦ ਦਾ ਇਲਾਜ ਹੋਵੇਗਾ। ਪਹਿਲਾਂ ਉਨ੍ਹਾਂ ਨੂੰ ਇਲਾਜ ਲਈ 27 ਅਗਸਤ ਤੱਕ ਬੇਲ ਮਿਲੀ ਹੋਈ ਹੈ। ਲਾਲੂ ਯਾਦਵ ਦਾ ਜੂਨ ਮਹੀਨੇ ਇਕ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਤਿੰਨ ਮਹੀਨੇ ਅਰਾਮ ਕਰਨ ਦੀ ਸਲਾਹ ਦਿੱਤੀ ਸੀ।