ਟਿਹਰੀ — ਉਤਰਾਖੰਡ ਦੇ ਟਿਹਰੀ ਜ਼ਿਲੇ ‘ਚ ਯਾਤਰੀਆਂ ਨਾਲ ਭਰੀ ਇਕ ਪ੍ਰਾਈਵੇਟ ਬੱਸ ਖੱਡ ‘ਚ ਡਿੱਗ ਗਈ। ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕਰੀਬ 34 ਲੋਕ ਸਵਾਰ ਸਨ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਸਵੇਰੇ 9 ਵਜੇ ਨਰੇਂਦਰ ਨਗਰ ਦੇ ਦੋਗੀ ਪੱਟੀ ‘ਚ ਮਿੰਡਾਥ ਤੋਂ ਰਿਸ਼ੀਕੇਸ਼ ਆ ਰਹੀ ਇਕ ਬੱਸ ਖੱਡ ‘ਚ ਡਿੱਗ ਗਈ। ਜਿਸ ਦੇ ਚੱਲਦੇ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 27 ਲੋਕ ਜ਼ਖਮੀ ਹੋ ਗਏ।
ਜ਼ਖਮੀਆਂ ਨੂੰ ਸਥਾਨਕ ਲੋਕਾਂ ਅਤੇ ਐਸ.ਡੀ.ਆਰ.ਐਫ. ਦੀ ਟੀਮ ਵੱਲੋਂ ਰਿਸ਼ੀਕੇਸ਼ ਦੇ ਹਸਪਤਾਲ ਪਹੁੰਚਾਇਆ ਗਿਆ। 6 ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁੱਜੀ ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਮੁਹਿੰਮ ਚਲਾਈ।