ਚੰਡੀਗੜ– ਲੋਕ ਇਨਸਾਫ ਪਾਰਟੀ ਪ੍ਰਮੁੱਖ ਸਿਮਰਜੀਤ ਸਿੰਘ ਬੈਂਸ ਅਤੇ ਉਹਨਾਂ ਦੇ ਭਰਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੂੰ ਅੱਜ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਹਨਾਂ ਦੇ ਪਿਤਾ ਸ. ਮੋਹਨ ਸਿੰਘ ਬੈਂਸ ਅਕਾਲ ਚਲਾਣਾ ਕਰ ਗਏ। ਸ. ਮੋਹਨ ਸਿੰਘ ਬੈਂਸ ਕਾਫੀ ਸਮੇਂ ਤੋਂ ਬਿਮਾਰ ਸਨ।