ਨਵੀਂ ਦਿੱਲੀ— ਦਿੱਲੀ ਪੁਲਸ ਨੇ ਅੱਤਵਾਦੀਆਂ ਦੀ ਵੱਡੀ ਸਾਜਿਸ਼ ਨੂੰ ਅੱਜ ਨਾਕਾਮ ਕਰ ਦਿੱਤਾ। ਦਿੱਲੀ ਦੀ ਸਪੈਸ਼ਲ ਸੇਲ ਪੁਲਸ ਨੇ ਅੱਜ ਲਾਲ ਕਿਲੇ ਨੇੜੇ ਇਸਲਾਮਿਕ ਗਰੁੱਪ ਆਫ ਜੰਮੂ ਕਸ਼ਮੀਰ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਅੱਤਵਾਦੀਆਂ ਤੋਂ ਪੁੱਛਗਿਛ ਕਰ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀ ਦਿੱਲੀ ‘ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ‘ਚ ਸਨ।
ਹਾਲ ਹੀ ‘ਚ ਖੁਫੀਆ ਏਜੰਸੀਆਂ ਨੇ ਦੇਸ਼ ‘ਚ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਗ੍ਰਹਿ ਮੰਤਰਾਲੇ ਅਤੇ ਪੁਲਸ ਨੂੰ ਅਲਰਟ ਜਾਰੀ ਕੀਤਾ ਸੀ। 15 ਅਗਸਤ ‘ਤੇ ਅੱਤਵਾਦੀਆਂ ਵੱਲੋਂ ਕਿਸੇ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਰਾਜਧਾਨੀ ‘ਚ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ।