ਸ਼੍ਰੀਨਗਰ- ਅੱਤਵਾਦੀਆਂ ਨੇ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿਚ ਸਥਿਤ ਫੌਜ ਦੇ ਇਕ ਬੰਕਰ ‘ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਹਮਲੇ ਵਿਚ ਕਿਸੇ ਤਰ੍ਹਾਂ ਦੇ ਜਾਨ-ਮਾਲ ਦੀ ਸੂਚਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਸੋਪੋਰ ਵਿਚ ਡਿਗਰੀ ਕਾਲਜ ਨੇੜੇ ਫੌਜ ਦੇ ਬੰਕਰ ‘ਤੇ ਦੋ ਯੂ.ਬੀ.ਜੀ.ਐਲ. ਗ੍ਰੇਨੇਡ ਨਾਲ ਹਮਲਾ ਕੀਤਾ ਗਿਆ।