ਅਜਨਾਲਾ : ਪਾਣੀ ਦੇ ਤੇਜ਼ ਵਹਾਅ ਕਾਰਨ ਰਾਵੀ ਦਰਿਆ ‘ਚ ਰੁੜੇ ਕਿਸਾਨ ਬਲਵਿੰਦਰ ਸਿੰਘ ਦੀ ਲਾਸ਼ ਪਾਕਿਸਤਾਨ ਨੇ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਐੱਮ.ਪੀ. ਗੁਰਜੀਤ ਸਿੰਘ ਔਜਲਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਾਕਿ ਰੇਂਜਰਾਂ ਨੇ ਬੀ.ਐੱਸ.ਐੱਫ ਨੂੰ ਕਿਸਾਨ ਦੀ ਲਾਸ਼ ਸਰਹੱਦ ਰਾਹੀਂ ਦੇਣ ਦੀ ਗੱਲ ਕਹੀ ਹੈ ਪਰ ਹੁਣ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਭਾਰਤ ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਪਿੰਡ ਘੋਹਨੇਵਾਲਾ ਦੇ ਨੇੜਿਓਂ ਲੰਘਦੇ ਰਾਵੀ ਦਰਿਆ ‘ਚ ਭਾਰੀ ਬਰਸਾਤ ਹੋਣ ਕਾਰਨ ਪਾਣੀ ਦਾ ਵਹਾਅ ਤੇਜ਼ ਹੋਣ ਕਰਕੇ ਪਿੰਡ ਘੋਹਨੇਵਾਲਾ ਦਾ ਕਿਸਾਨ ਰੁੜ ਗਿਆ ਸੀ, ਜਿਸ ਦੀ ਪਾਕਿਸਤਾਨੀ ਰੇਂਜਰਾਂ ਵਲੋਂ ਲਾਸ਼ ਬਰਾਮਦ ਕਰ ਲਈ ਗਈ ਸੀ।