ਸੰਗਰੂਰ —ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸੰਗਰੂਰ ਫੇਰੀ ਦੌਰਾਨ ਅੱਜ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਕਾਲੀਆਂ ਝੰਡੀਆਂ ਦਿਖਾਉਂਦੇ ਹੋਏ ਜਮ ਕੇ ਰੋਸ ਪ੍ਰਦਰਸ਼ਨ ਕੀਤਾ। ਰੋਸ ਦੌਰਾਨ ਸੁਖਬੀਰ ਦੀ ਗੱਡੀ ਵੱਲ ਇਕ ਸਿੱਖ ਆਗੂ ਵੱਲੋਂ ਜੁੱਤੀ ਵੀ ਸੁੱਟੀ ਗਈ ਅਤੇ ਮੁਰਦਾਬਾਦ ਦੇ ਨਾਅਰੇ ਲਗਾਏ ਗਏ।