ਚੰਡੀਗੜ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਜੀ.ਆਈ. ਵਿਖੇ ਜ਼ੇਰੇ ਇਲਾਜ ਤਿੰਨ ਵਾਰ ਦੇ ਓਲੰਪਿਕ ਖੇਡਾਂ ਦੇ ਸੋਨ ਤਮਗਾ ਜੇਤੂ ਸ ਬਲਬੀਰ ਸਿੰਘ ਸੀਨੀਅਰ ਲਈ ਪੰਜ ਲੱਖ ਰੁਪਏ ਜਾਰੀ ਕੀਤੇ ਗਏ ਹਨ। ਹਾਕੀ ਦੇ ਮਹਾਨ ਖਿਡਾਰੀ ਦੇ ਇਲਾਜ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਉਕਤ ਰਾਸ਼ੀ ਮਨਜ਼ੂਰ ਕਰਦਿਆਂ ਪੰਜ ਲੱਖ ਰੁਪਏ ਦਾ ਚੈੱਕ ਬਲਬੀਰ ਸਿੰਘ ਸੀਨੀਅਰ ਦੇ ਦੋਹਤੇ ਕਬੀਰ ਸਿੰਘ ਨੂੰ ਸੌਂਪਿਆ ਗਿਆ।ਇਹ ਖੁਲਾਸਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ ਗਿਆ।
ਰਾਣਾ ਸੋਢੀ ਜੋ ਬੀਤੇ ਕੱਲ• ਪੀ.ਜੀ.ਆਈ. ਵਿਖੇ ਬਲਬੀਰ ਸਿੰਘ ਦੀ ਮਿਜ਼ਾਜਪੁਰਸ਼ੀ ਲਈ ਉਚੇਚੇ ਤੌਰ ਉਤੇ ਆਏ ਸਨ, ਨੇ ਦੱਸਿਆ ਕਿ ਉਨ•ਾਂ ਮੁੱਖ ਮੰਤਰੀ ਜੀ ਨੂੰ ਬਲਬੀਰ ਸਿੰਘ ਜੀ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਨੇ ਤੁਰੰਤ ਆਪਣੇ ਰਾਹਤ ਫੰਡ ਵਿੱਚੋਂ ਪੰਜ ਲੱਖ ਰੁਪਏ ਜਾਰੀ ਕਰਨ ਦਾ ਫੈਸਲਾ ਕੀਤਾ। ਇਸ ਤੋਂ ਇਲਾਵਾ ਭਵਿੱਖ ਵਿੱਚ ਹਾਕੀ ਦੇ ਇਸ ਮਹਾਨ ਖਿਡਾਰੀ ਦੇ ਇਲਾਜ ਲਈ ਹਰ ਤਰ•ਾਂ ਦੀ ਮੱਦਦ ਦੇਣ ਦਾ ਵਿਸ਼ਵਾਸ ਦਿਵਾਇਆ।
ਖੇਡ ਮੰਤਰੀ ਨੇ ਮੁੱਖ ਮੰਤਰੀ ਵੱਲੋਂ ਤੁਰੰਤ ਲਏ ਇਸ ਫ਼ੈਸਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਲਬੀਰ ਸਿੰਘ ਸੀਨੀਅਰ ਦੇ ਪਰਿਵਾਰ ਨਾਲ ਖੜ•ੀ ਹੈ ਅਤੇ ਉਨ•ਾਂ ਦੀ ਜਲਦੀ ਸਿਹਤਯਾਬੀ ਦੀ ਦੁਆਂ ਵੀ ਕਰਦੀ ਹੈ। ਖੇਡ ਮੰਤਰੀ ਦੇ ਓ.ਐਸ.ਡੀ. ਸ੍ਰੀ ਬਹਾਦਰ ਸਿੰਘ ਨੇ ਅੱਜ ਪੀ.ਜੀ.ਆਈ. ਜਾ ਕੇ ਬਲਬੀਰ ਸਿੰਘ ਸੀਨੀਅਰ ਦੇ ਦੋਹਤੇ ਕਬੀਰ ਸਿੰਘ ਨੂੰ ਪੰਜ ਲੱਖ ਰੁਪਏ ਦਾ ਚੈੱਕ ਵੀ ਸੌਂਪਿਆ।