ਮੋਹਾਲੀ – ਡਰੱਗ ਰੈਕੇਟ ਮਾਮਲੇ ਵਿਚ ਘਿਰੇ ਸਾਬਕਾ ਜੇਲ੍ਹ ਮੰਤਰੀ ਸਰਵਨ ਸਿੰਘ ਫਿਲੌਰ, ਉਹਨਾਂ ਦੇ ਬੇਟੇ ਦਮਨਵੀਰ ਸਿੰਘ ਫਿਲੌਰ ਅਤੇ ਸਾਬਕਾ ਸੀਪੀਐਸ ਅਵਿਨਾਸ਼ ਚੰਦਰ ਸਮੇਤ 12 ਦੋਸ਼ੀਆਂ ਖਿਲਾਫ ਸੀਬੀਆਈ ਦੀ ਅਦਾਲਤ ਵਲੋਂ ਦੋਸ਼ ਤੈਅ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਪ੍ਰਿਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (ਪੀਐਮਐਲਏ ਐਕਟ) ਅਧੀਨ ਅੱਜ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਨੀ ਲਾਂਡਰਿੰਗ ਦੇ ਇਸ ਕੇਸ ਵਿਚ 8 ਕੰਪਨੀਆਂ ਨੂੰ ਵੀ ਨਾਮਜਦ ਕੀਤਾ ਗਿਆ ਹੈ।
ਸਾਰੇ ਲੋਕ ਮਨੀ ਲਾਂਡਰਿੰਗ ਕੇਸ ਵਿਚ ਦੋਸ਼ੀ ਹਨ ਜਿਹਨਾਂ ਨੇ ਜਗਦੀਸ਼ ਭੋਲਾ ਨਾਲ ਮਿਲ ਕੇ ਸਿੰਥੈਟਿਕ ਡਰੱਗ ਤਸਕਰੀ ਨਾਲ ਕਰੋੜਾਂ ਰੁਪਏ ਇਕੱਠੇ ਕੀਤੇ ਸਨ।
ਪੰਜਾਬ ਪੁਲਿਸ ਨੇ ਸਾਲ 2012-14 ਦੌਰਾਨ ਡਰੱਗ ਤਸਕਰੀ ਸਬੰਧੀ ਕਈ ਮਾਮਲੇ ਦਰਜ ਕੀਤੇ ਸਨ।