ਬਾਦਲ ਨੇ ਕਿਹਾ – ਕਾਂਗਰਸ ਪਾਰਟੀ ਪੰਜਾਬ ਦੀ ਅਮਨ ਸ਼ਾਂਤੀ ਭੰਗ ਨਾ ਕਰੇ
ਬੁਢਲਾਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਬੁੱਢਲਾਡਾ ਪੁੱਜੇ। ਇਥੇ ਉਨ੍ਹਾਂ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਨਾ ਕਰੇ। ਉਨ੍ਹਾਂ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਕਾਂਡ ਦੀ ਆੜ ਵਿਚ ਗਰਮ ਖਿਆਲੀ ਕਾਂਗਰਸ ਦੀ ਸ਼ਹਿ ‘ਤੇ ਇਕ ਵਾਰ ਪੰਜਾਬ ਵਿਚ ਅਮਨ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਬਾਦਲ ਨੇ ਕਿਹਾ ਕਿ ਜੋ ਵਿਅਕਤੀ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿਚ ਬੰਦ ਕਰਨਾ ਚਾਹੀਦਾ ਹੈ।ઠ
ਪ੍ਰਕਾਸ਼ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ (ਅ) ਦੇ ਵਰਕਰਾਂ ਵਲੋਂ ਕਾਲੀਆਂ ਝੰਡੀਆਂ ਵੀ ਦਿਖਾਈਆਂ ਗਈਆਂ। ਪ੍ਰਦਰਸ਼ਨਕਾਰੀਆਂ ਦੀ ਮੰਗ ਸੀ ਕਿ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਹੋਣੀ ਚਾਹੀਦੀ ਹੈ।