ਚੰਡੀਗੜ੍ਹ— ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਸੰਕਟ ‘ਚ ਘਿਰ ਗਈ ਅਤੇ ਪਾਰਟੀ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਨੇ ਆਪਣੇ ਦੋ ਪੋਤਿਆਂ ਦੁਸ਼ਯੰਤ ਚੌਟਾਲਾ ਅਤੇ ਦਿਗਵਿਜੇ ਚੌਟਾਲਾ ਨੂੰ ਅਨੁਸ਼ਾਸਨਹੀਣਤਾ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ‘ਚੋਂ ਕੱਢ ਦਿੱਤਾ। ਦੋਵੇਂ ਹੀ ਓਮ ਪ੍ਰਕਾਸ਼ ਚੌਟਾਲਾ ਦੇ ਵੱਡੇ ਬੇਟੇ ਅਜੈ ਚੌਟਾਲਾ ਦੇ ਪੁੱਤਰ ਹਨ। ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਕਿ ਇਹ ਕੋਈ ਆਸਾਨ ਫੈਸਲਾ ਨਹੀਂ ਸੀ, ਕਿਉਂਕਿ ਦੋਵੇਂ ਹੀ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਹਨ।
ਆਪਣੇ ਪੋਤਿਆਂ ਨੂੰ ਪਾਰਟੀ ‘ਚੋਂ ਕੱਢੇ ਜਾਣ ਮਗਰੋਂ ਇਨੈਲੋ ‘ਚ ਘਮਾਸਾਨ ਮਚ ਗਿਆ ਹੈ। ਹਰਿਆਣਾ ਦੇ ਕਈ ਜ਼ਿਲਿਆਂ ਦੇ ਨੇਤਾਵਾਂ ਨੇ ਸ਼ਨੀਵਾਰ ਨੂੰ ਦੋਹਾਂ ਨੇਤਾਵਾ (ਦੁਸ਼ੰਯਤ ਤੇ ਦਿਗਵਿਜੇ) ਨੂੰ ਬਰਖਾਸਤ ਕੀਤੇ ਜਾਣ ‘ਤੇ ਇਨੈਲੋ ਤੋਂ ਅਸਤੀਫੇ ਦੀ ਘੋਸ਼ਣਾ ਕੀਤੀ। ਪਾਰਟੀ ਨੇਤਾਵਾਂ ਨੇ ਉਨ੍ਹਾਂ ਦੇ ਸਮਰਥਨ ‘ਚ ਇਹ ਘੋਸ਼ਣਾ ਕੀਤੀ ਹੈ। ਉਨ੍ਹਾਂ ਵਿਚੋਂ ਕੁਝ ਨੇ ਸੋਸ਼ਲ ਮੀਡੀਆ ‘ਤੇ ਘੋਸ਼ਣਾ ਕੀਤੀ ਅਤੇ ਓਮ ਪ੍ਰਕਾਸ਼ ਚੌਟਾਲਾ ਦੇ ਪੋਤਿਆਂ ਲਈ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਅਟਕਲਾਂ ਇਹ ਵੀ ਲਾਈਆਂ ਜਾ ਰਹੀਆਂ ਹਨ ਕਿ ਅਜੈ ਚੌਟਾਲਾ ਦੇ ਦੋਵੇਂ ਪੁੱਤਰ ਦੁਸ਼ਯੰਤ ਅਤੇ ਦਿਗਵਿਜੇ ਵੱਖਰੀ ਪਾਰਟੀ ਬਣਾ ਸਕਦੇ ਹਨ ਜਾਂ ਫਿਰ ਹਰਿਆਣਾ ‘ਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਓਧਰ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਪਾਰਟੀ ‘ਚੋਂ ਅਸਤੀਫਾ ਦੇਣ ਵਾਲਿਆਂ ਨੂੰ ਕਿਹਾ ਕਿ ਉਨ੍ਹਾਂ ਦਾ ਸੰਗਠਨ ਵਿਚ ਕੋਈ ਭਵਿੱਖ ਨਹੀਂ ਹੈ। ਜਿਹੜੇ ਲੋਕ ਇਨੈਲੋ ਨੂੰ ਛੱਡ ਰਹੇ ਹਨ, ਉਹ ਲੋਕ ਉਹ ਹਨ, ਜਿਨ੍ਹਾਂ ਨੇ ਕਾਂਗਰਸ ਪ੍ਰਤੀ ਵਫ਼ਾਦਾਰ ਹੋਣਾ ਹੈ। ਕੁਝ ਕਾਂਗਰਸੀ ਲੋਕ ਇਨੈਲੋ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ।
ਕੌਣ ਹੈ ਓਮ ਪ੍ਰਕਾਸ਼ ਚੌਟਾਲਾ—
ਓਮ ਪ੍ਰਕਾਸ਼ ਚੌਟਾਲਾ ਇਨੈਲੋ ਪਾਰਟੀ ਦੇ ਪ੍ਰਧਾਨ ਹਨ। ਉਹ ਹਰਿਆਣਾ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਚੌਟਾਲਾ ਦਾ ਜਨਮ 1 ਜਨਵਰੀ 1936 ਨੂੰ ਡਬਵਾਲੀ, ਸਿਰਸਾ, ਹਰਿਆਣਾ ਦੇ ਚੌਟਾਲਾ ਨਾਮੀ ਪਿੰਡ ਵਿਚ ਹੋਇਆ। ਉਨ੍ਹਾਂ ਦੇ ਦੋ ਪੁੱਤਰ ਅਜੈ ਅਤੇ ਅਭੈ ਤੇ ਇਕ ਬੇਟੀ ਸੁਨੀਤਾ ਹੈ। ਇੱਥੇ ਦੱਸ ਦੇਈਏ ਕਿ ਓਮ ਪ੍ਰਕਾਸ਼ ਚੌਟਾਲਾ ਅਤੇ