ਪਟਿਆਲਾ— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੱਲਬਾਤ ਕਰਨ ਤੋਂ ਇਨਕਾਰ ਕਰਨ ‘ਤੇ ਨਾਰਾਜ਼ ਅਧਿਆਪਕਾਂ ਨੇ ਦੀਵਾਲੀ ਵਾਲੇ ਦਿਨ ਸਜੇ ਬਾਜ਼ਾਰਾਂ ਵਿਚ ਕਾਲੇ ਚੋਲੇ ਪਹਿਣ ਕੇ ਕਾਲੇ ਝੰਡਿਆਂ ਨਾਲ ਸਵੇਰੇ 11 ਤੋਂ 1 ਵਜੇ ਤੱਕ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਹ ਪ੍ਰਦਰਸ਼ਨ ਪਟਿਆਲਾ, ਅੰਮ੍ਰਿਤਸਰ ਅਤੇ ਬਠਿੰਡਾ ਸਮੇਤ 7 ਮੁੱਖ ਕੇਂਦਰਾਂ ਵਿਚ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਅੰਦੋਲਨ ਦੀ ਅਗਲੀ ਰਣਨੀਤੀ ਤਿਆਰ ਕਰਨ ਲਈ 10 ਨਵੰਬਰ ਨੂੰ ਅਧਿਆਪਕ ਮੋਰਚੇ ਦੀ ਮੀਟਿੰਗ ਹਵੇਗੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੰਦੋਲਨਕਾਰੀ ਅਧਿਆਪਕਾਂ ਨਾਲ ਗੱਲਬਾਤ ਤੋਂ ਨਾਂਹ ਕਰ ਦਿੱਤੀ ਗਈ ਸੀ। ਉਨ੍ਹਾਂ ਨੇ ਅਧਿਆਪਕਾਂ ਨੂੰ ਇਹ ਗੱਲ ਕਹੀ ਹੈ ਕਿ ਪਹਿਲਾਂ ਪਟਿਆਲਾ ‘ਚ ਲੱਗਿਆ ਆਪਣਾ ਧਰਨਾ ਖਤਮ ਕਰੋ, ਉਸ ਤੋਂ ਬਾਅਦ ਹੀ ਕੋਈ ਗੱਲਬਾਤ ਕੀਤੀ ਜਾਵੇਗੀ।