ਬਠਿੰਡਾ : ਬਠਿੰਡਾ ਦੇ ਰੇਲਵੇ ਸਟੇਸ਼ਨ ਤੋਂ ਪੁਲਸ ਨੇ ਇਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਮੁਤਾਬਕ ਸ਼ੱਕੀ ਵਿਅਕਤੀ ਅਸਮ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਉਸ ਦੇ ਕਬਜ਼ੇ ‘ਚੋਂ ਫੌਜ ਦੀ ਵਰਦੀ ਵੀ ਬਰਾਮਦ ਹੋਈ ਹੈ। ਜੀ. ਆਰ. ਪੀ. ਅਤੇ ਪੰਜਾਬ ਪੁਲਸ ਨੇ ਸਾਂਝੇ ਤੌਰ ‘ਤੇ ਉਕਤ ਸ਼ੱਕੀ ਨੂੰ ਬਠਿੰਡਾ ਜੰਕਸ਼ਨ ਤੋਂ ਕਾਬੂ ਕੀਤਾ ਹੈ। ਫਿਲਹਾਲ ਪੁਲਸ ਨੇ ਸ਼ੱਕੀ ਨੂੰ ਹਿਰਾਸਤ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।