ਸ਼੍ਰੀਨਗਰ-ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਤਰਾ ਇਲਾਕੇ ‘ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਕਾਰ ਮੁਕਾਬਲਾ ਹੋਇਆ। ਪੁਲਸ ਦੇ ਮੁਤਾਬਕ ਇਸ ‘ਚ ਕਿਸੇ ਜਾਨੀ ਨੁਕਸਾਨ ਬਾਰੇ ਕੋਈ ਖਬਰ ਸਾਹਮਣੇ ਨਹੀਂ ਆਈ ਹੈ।
ਇਸ ਤੋਂ ਇਲਾਵਾ ਪੁਲਸ ਦੇ ਅਧਿਕਾਰੀ ਨੇ ਦੱਸਿਆ ਹੈ,” ਪੁਲਵਾਮਾ ਜ਼ਿਲੇ ਦੇ ਤਰਾ ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ‘ਚ ਗੋਲੀਬਾਰੀ ਵੀ ਹੋਈ ਹੈ।” ਉਨ੍ਹਾਂ ਨੇ ਕਿਹਾ ਹੈ ਕਿ ਘੇਰਾਬੰਦੀ ਅਤੇ ਖੋਜ ਮੁਹਿੰਮ ਵੀ ਚਲਾਈ ਜਾ ਰਹੀ ਹੈ।