ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਬਾਗੀ ਆਗੂ ਸੁਖਪਾਲ ਖਹਿਰਾ ਲੋਕ ਸਭਾ ਚੋਣਾਂ ‘ਤੋਂ ਪਹਿਲਾਂ ਨਵੀਂ ਪਾਰਟੀ ਬਣਾਉਣਗੇ। ਇਸ ਦਾ ਖੁਲਾਸਾ ਉਨ੍ਹਾਂ ਨੇ ਖੁਦ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ ਹੈ। ਉਹ ਪਾਰਟੀ ‘ਚ ਡਾ. ਧਰਮਵੀਰ ਗਾਂਧੀ ਤੇ ਸਿਮਰਜੀਤ ਸਿੰਘ ਬੈਂਸ ਨੂੰ ਵੀ ਆਪਣੇ ਲੈਣਗੇ।
ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਾਰਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਲੋਕਤੰਤਰ ਤਰੀਕੇ ਨਾਲ ਨਵੀਂ ਪਾਰਟੀ ਬਣਾਉਣ ‘ਤੇ ਫੈਸਲਾ ਲਿਆ ਜਾਵੇਗਾ। ਜੇਕਰ ਲੋਕਾਂ ਨੇ ਪ੍ਰਵਵਾਨਗੀ ਦੇ ਦਿੱਤੀ ਤਾਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਬਣਾ ਦਿੱਤੀ ਜਾਵੇਗੀ। ਇਹ ਪਾਰਟੀ ਬਾਦਲ ਜਾਂ ਕੈਪਟਨ ਦੀ ਨਹੀਂ ਸਿਰਫ ਪੰਜਾਬ ਦੇ ਲੋਕਾਂ ਦੀ ਪਾਰਟੀ ਹੋਵੇਗੀ। ਉਨ੍ਹਾਂ ਪਾਰਟੀ ਦੇ ਪ੍ਰਧਾਨ ਸਬੰਧੀ ਬੋਲਦਿਆਂ ਕਿਹਾ ਕਿ ਇਸ ਪਾਰਟੀ ‘ਚ ਹਰ ਦੋ ਸਾਲ ਬਾਅਦ ਪਾਰਟੀ ਦਾ ਪ੍ਰਧਾਨ ਬਦਲੇਗਾ।