ਗੁਰਦਾਸਪੁਰ – ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਲਾਂਘੇ ਦਾ ਨੀਂਹ ਪੱਥਰ ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿਆਸੀ ਆਗੂਆਂ ‘ਚ ਆਪਸੀ ਰੰਜ਼ਿਸ਼ ਸ਼ੁਰੂ ਹੋ ਗਈ ਹੈ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਮੈਂਬਰ ਪਾਰਲੀਮੈਂਟ ਸੁਨੀਲ ਜਾਖੜ ਦੇ ਨਾਂ ‘ਤੇ ਟੇਪ ਲਗਾ ਦਿੱਤੀ ਹੈ। ਇਸ ਮੌਕੇ ਰੰਧਾਵਾ ਨੇ ਰੋਸ ਜਤਾਉਂਦਿਆਂ ਕਿਹਾ ਕਿ ਜੋ ਨੀਂਹ ਪੱਥਰ ਬਣਾਇਆ ਗਿਆ ਹੈ, ਉਸ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਨਾਂ ਕਿਉਂ ਲਿਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਉਹ ਇਸ ਹਲਕੇ ਦੇ ਵਿਧਾਇਕ ਅਤੇ ਮੰਤਰੀ ਹਨ ਪਰ ਇਸ ਸਮਾਗਮ ‘ਚ ਜੋ ਵੀ ਇੰਤਜ਼ਾਮ ਕੀਤੇ ਗਏ ਹਨ, ਦੇ ਮੁੱਖ ਮੰਚ ‘ਤੇ ਕੋਣ ਬੈਠੇਗਾ, ਇਸ ਦੇ ਬਾਰੇ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ।