ਪਾਕਿਸਤਾਨ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘੇ ਸਬੰਧੀ ਸਮਾਰੋਹ ‘ਚ ਸ਼ਿਰੱਕਤ ਕਰਨ ਲਈ ਪਾਕਿਸਾਤਨ ਪਹੁੰਚ ਚੁੱਕੇ ਹਨ। ਇਸ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ 12 ਕਰੋੜ ਨਾਨਕ ਨਾਮਲੇਵਾ ਸੰਗਤਾਂ ਨੂੰ ਇਸ ਤੋਂ ਵੱਡੀ ਖੁਸ਼ੀ ਕੋਈ ਨਹੀਂ ਮਿਲ ਸਕਦੀ ਸੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਕਾਰੀਡੋਰ ‘ਚ ਸ਼ਾਂਤੀ, ਖੁਸ਼ਹਾਲੀ ਤੇ ਵਪਾਰ ਲਈ ਅਨੰਤ ਸੰਭਾਵਨਾਵਾਂ ਹਨ। ਉਨ੍ਹਾਂ ਨੇ ਇਸ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਤਹਿ ਦਿਲੋਂ ਸ਼ੁਕਰੀਆ ਕੀਤਾ। ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਭਲਕੇ 28 ਨਵੰਬਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਰੱਖਿਆ ਜਾ ਰਿਹਾ ਹੈ। ਇਸ ਸਮਾਰੋਹ ‘ਚ ਸ਼ਾਮਲ ਹੋਣ ਲਈ ਹੀ ਨਵਜੋਤ ਸਿੱਧੂ ਅਟਾਰੀ ਵਾਹਗਾ ਬਾਰਡਰ ਲੰਘ ਗੇ ਪਾਕਿਸਤਾਨ ਪਹੁੰਚੇ ਹਨ।