ਲੁਧਿਆਣਾ : ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਟੀਮ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ 3 ਲੋਕਾਂ ਨੂੰ 51 ਕਰੋੜ ਦੀ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਥਾਣਾ ਫੋਕਲ ਪੁਆਇੰਟ ਦੇ ਅਧੀਨ ਸ਼ੇਰਪੁਰ ਚੌਂਕ ‘ਚ ਪੁਲਸ ਵਲੋਂ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਸ਼ੱਕ ਦੇ ਆਧਾਰ ‘ਤੇ ਇਕ ਵਿਅਕਤੀ ਤੋਂ ਰੋਕਿਆ ਗਿਆ ਤਾਂ ਉਸ ਕੋਲੋਂ ਇਕ ਬੈਗ ਬਰਾਮਦ ਕੀਤਾ ਗਿਆ, ਜਿਸ ਦੇ ਉੱਪਰ ਅਖਰੋਟ ਪਏ ਹੋਏ ਸਨ, ਜਦੋਂ ਕਿ ਹੇਠਾਂ ਸਵਾ 10 ਕਿਲੋ ਹੈਰੋਇਨ ਸੀ। ਪੁਲਸ ਨੇ ਇਸ ਮਾਮਲੇ ‘ਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ। ਉੱਥੇ ਹੀ ਦੂਜੇ ਮਾਮਲੇ ‘ਚ ਇਕ ਔਰਤ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਪੁਲਸ ਨੇ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ। ਫਿਲਹਾਲ ਫੜ੍ਹੇ ਗਏ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।