ਨਵੀਂ ਦਿੱਲੀ— ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹੇ ਜਾਣ ਦੀ ਦੋਹਾਂ ਸਰਕਾਰਾਂ ਵਲੋਂ ਮਨਜ਼ੂਰੀ ਮਿਲਣ ਮਗਰੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਮਨਜੀਤ ਸਿੰਘ ਜੀ. ਕੇ. ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਦਿੱਲੀ ਕਮੇਟੀ ਵਲੋਂ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਵਿਚ 100 ਕਮਰਿਆਂ ਦਾ ਯਾਤਰੀ ਨਿਵਾਸ (ਆਰਾਮ ਘਰ) ਬਣਾਉਣ ਦੀ ਪੇਸ਼ਕਸ਼ ਕੀਤੀ ਗਈ ਹੈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਰਤਾਰਪੁਰ ਸਾਹਿਬ ‘ਚ ਇਸ ਕੰਮ ਲਈ ਜ਼ਰੂਰੀ ਜ਼ਮੀਨ ਦੇਣ ਦੀ ਵੀ ਪਾਕਿਸਤਾਨ ਸਰਕਾਰ ਨੂੰ ਬੇਨਤੀ ਕੀਤੀ ਹੈ, ਕਿਉਂਕਿ ਲਾਂਘਾ ਖੁੱਲ੍ਹਣ ਨਾਲ ਕਰਤਾਰਪੁਰ ਸਾਹਿਬ ‘ਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਦੁਨੀਆ ਭਰ ਤੋਂ ਸ਼ਰਧਾਲੂ ਆਉਣਗੇ ਅਤੇ ਉਨ੍ਹਾਂ ਦੇ ਇੱਥੇ ਠਹਿਰਣ ਦਾ ਪ੍ਰਬੰਧ ਕੀਤਾ ਜਾਣਾ ਜ਼ਰੂਰੀ ਹੈ।