ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਅਦਲੀਵਾਲਾ ਵਿਖੇ ਨਿਰੰਕਾਰੀ ਭਵਨ ‘ਚ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਗ੍ਰਿਫਤਾਰ ਦੋਸ਼ੀ ਅਵਤਾਰ ਸਿੰਘ ਤੇ ਬਿਕਰਮ ਸਿੰਘ ਨੂੰ ਅੱਜ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਦੋਵਾਂ ਦੋਸ਼ੀਆਂ ਨੂੰ ਪੁਲਸ ਨੇ 6 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁੱਛਗਿੱਛ ਦੌਰਾਨ ਦੋਵਾਂ ਦੋਸ਼ੀਆਂ ਨੇ ਮੰਨਿਆ ਹੈ ਕਿ ਉਨ੍ਹਾਂ ਨੂੰ 15 ਲੱਖ ਦੀ ਵਿਦੇਸ਼ੀ ਫੰਡਿਗ ਵੀ ਹੋਈ। ਉਨ੍ਹਾਂ ਕੋਲੋਂ ਕੁਝ ਡਿਵਾਇਸ ਵੀ ਬਰਾਮਦ ਹੋਏ ਹਨ।
ਦੱਸ ਦੇਈਏ ਕਿ ਬੀਤੀ 18 ਨਵੰਬਰ ਨੂੰ ਰਾਜਾਸਾਂਸੀ ਹਲਕੇ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ਵਿੱਚ ਗ੍ਰਨੇਡ ਧਮਾਕਾ ਹੋਇਆ ਸੀ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਤੇ 19 ਜਣੇ ਜ਼ਖ਼ਮੀ ਹੋ ਗਏ ਸਨ। ਪੁਲਿਸ ਨੇ 21 ਨਵੰਬਰ ਨੂੰ ਪਹਿਲਾ ਮੁਲਜ਼ਮ ਬਿਕਰਮਜੀਤ ਸਿੰਘ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ 24 ਨਵੰਬਰ ਨੂੰ ਦੂਜਾ ਮੁਲਜ਼ਮ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਦੋਂ ਤੋਂ ਹੀ ਦੋਵੇਂ ਪੁਲਿਸ ਰਿਮਾਂਡ ‘ਤੇ ਹਨ।