ਅੰਮ੍ਰਿਤਸਰ/ਜਲੰਧਰ : ਆਪਣੇ ਕਾਰਜਕਾਲ ਦੌਰਾਨ ਹੋਈਆਂ ਭੁੱਲਾਂ ਦੀ ਮੁਆਫੀ ਲਈ ਅਕਾਲੀ ਦਲ ਨੇ ਜਿੱਥੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਗੁਰਦੁਆਰਾ ਸਾਹਿਬ ‘ਚ ਸ੍ਰੀ ਅਖੰਡ ਪਾਠ ਰਖਵਾਇਆ, ਉੱਥੇ ਹੀ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਕਈ ਤਰ੍ਹਾਂ ਨਾਲ ਸੇਵਾ ਕੀਤੀ। ਜਿੱਥੇ ਇਕ ਪਾਸੇ ਬਾਦਲ ਪਰਿਵਾਰ ਨੇ ਜੋੜਿਆਂ ਅਤੇ ਭਾਂਡੇ ਧੌਣ ਦੀ ਸੇਵਾ ਕੀਤੀ, ਉੱਥੇ ਹੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪ੍ਰਸ਼ਾਦੇ ਪਕਾਉਣ ਦੀ ਸੇਵਾ ਵੀ ਕੀਤੀ। ਉਨ੍ਹਾਂ ਦੇ ਨਾਲ ਬੀਬੀ ਜਗੀਰ ਕੌਰ ਅਤੇ ਹੋਰ ਅਕਾਲੀ ਔਰਤ ਲੀਡਰਸ਼ਿਪ ਨੇ ਪ੍ਰਸ਼ਾਦੇ ਪਕਾਉਣ ਦੀ ਸੇਵਾ ਨਿਭਾਈ।