ਨਵੀਂ ਦਿੱਲੀ— ਦਿੱਲੀ ਵਾਸੀਆਂ ਨੂੰ ਹਵਾ ਪ੍ਰਦੂਸ਼ਣ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਸਰਦੀਆਂ ਦੇ ਮੌਸਮ ਵਿਚ ਦਿੱਲੀ ਦੀ ਹਵਾ ਲੋਕਾਂ ਲਈ ਮੁਸੀਬਤ ਬਣ ਗਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਹਵਾ ਦੀ ਕੁਆਲਿਟੀ ਇੰਡੈਕਸ 348 ਰਿਹਾ, ਜੋ ਹਵਾ ਦਾ ਬਹੁਤ ਖਰਾਬ ਪੱਧਰ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤਕ ਅਜਿਹੀ ਹੀ ਸਥਿਤੀ ਬਣੇ ਰਹਿਣ ਦੀ ਸੰਭਾਵਨਾ ਹੈ। ਹਵਾ ਦੀ ਹੌਲੀ ਰਫਤਾਰ ਨਾਲ ਪ੍ਰਦੂਸ਼ਣ ਦਾ ਪੱਧਰ ਘੱਟ ਨਹੀਂ ਰਿਹਾ ਹੈ। ਹਵਾ ਪ੍ਰਦੂਸ਼ਣ ਦੀ ਸਥਿਤੀ ਨੂੰ ਦੇਖਦੇ ਹੋਏ ਲੋਕਾਂ ਨੂੰ ਰੋਜ਼ਾਨਾ ਦੇ ਕੰਮ ਕਰਨ ਵਿਚ ਪਰੇਸ਼ਾਨੀ ਹੁੰਦੀ ਹੈ।
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਇਕ ਕਮੇਟੀ ਬਣਾਈ ਹੈ। ਕਮੇਟੀ ਨੇ ਦਿੱਲੀ ਸਰਕਾਰ ਅਤੇ ਹੋਰ ਸੂਬਿਆਂ ਦੀ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਸੜਕਾਂ ਦੀ ਸਫਾਈ ਕੀਤੀ ਜਾਵੇ ਅਤੇ ਪਾਣੀ ਦਾ ਛਿੜਕਾਅ ਕਰ ਕੇ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾਵੇ।