ਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਦਾ ਕਾਰਜਕਾਲ ਹੋਰ ਵਧਾ ਦਿੱਤਾ ਗਿਆ ਹੈ। ਡੀ. ਜੀ. ਪੀ. ਸੁਰੇਸ਼ ਅਰੋੜਾ ਨੇ 31 ਦਸੰਬਰ 2018 ਨੂੰ ਸੇਵਾਮੁਕਤ ਹੋਣਾ ਸੀ ਪਰ ਹੁਣ ਸੁਪਰੀਮ ਕੋਰਟ ਨੇ ਉਨ੍ਹਾਂ ਦਾ ਇਕ ਮਹੀਨੇ ਦਾ ਕਾਰਜਕਾਲ ਹੋਰ ਵਧਾ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਡੀ. ਜੀ. ਪੀ. ਦੇ ਵੀ ਸੁਪਰੀਮ ਕੋਰਟ ਵੱਲੋਂ ਇਕ ਮਹੀਨੇ ਦਾ ਕਾਰਜਕਾਲ ਵਿਚ ਵਾਧਾ ਕੀਤਾ ਗਿਆ ਹੈ।